ਕ੍ਰਿਕਟਰ ਹਰਭਜਨ ਸਿੰਘ ਦੇ ਘਰ ਹੋਇਆ ਪੁੱਤਰ,ਪੜ੍ਹੋ ਫੈਨਜ਼ ਕੀ ਕਹਿ ਰਹੇ

ਕ੍ਰਿਕਟਰ ਹਰਭਜਨ ਸਿੰਘ ਦੇ ਘਰ ਹੋਇਆ ਪੁੱਤਰ,ਪੜ੍ਹੋ ਫੈਨਜ਼ ਕੀ ਕਹਿ ਰਹੇ

ਨਵੀਂ ਦਿੱਲੀ (ਵੀਓਪੀ ਬਿਊਰੋ) – ਭਾਰਤੀ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੂਸਰੀ ਵਾਰ ਬਾਪ ਬਣੇ ਹਨ। ਪਤਨੀ ਗੀਤਾ ਨੇ ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਭੱਜੀ ਨੇ ਆਪਣੇ ਫੈਨਜ਼ ਨਾਲ ਜਾਣਕਾਰੀ ਸਾਂਝੀ ਕਰਦੇ ਲਿਖਿਆ ਕਿ ਮਾਲਕ ਨੇ ਸਾਡੇ ਘਰ ਪੁੱਤਰ ਦੀ ਦਾਤ ਬਖਸ਼ੀ ਹੈ। ਮਾਂ ਅਤੇ ਬੱਚਾ ਦੋਵੇਂ ਠੀਕ ਹਨ। ਉਹਨਾਂ ਨੇ ਆਪਣੇ ਪੁੱਤਰ ਨੂੰ ਅਸੀਸ ਦਿੱਤੀ ਹੈ। ਹਰਭਜਨ ਸਿੰਘ ਨੇ ਫੈਨਜ਼ ਉਹਨਾਂ ਨੂੰ ਮੁਬਾਰਕਾਂ ਦੇ ਰਹੇ ਹਨ।

ਮਾਰਚ ਵਿਚ ਭੱਜੀ ਅਤੇ ਗੀਤਾ ਨੇ ਸੋਸ਼ਲ ਮੀਡੀਆ ‘ਤੇ ਸੰਦੇਸ਼ ਸਾਂਝਾ ਕਰਦਿਆਂ ਨੰਨ੍ਹੇ ਮਹਿਮਾਨ ਦੇ ਘਰ ਆਉਣ ਬਾਰੇ ਦੱਸਿਆ। ਹਰਭਜਨ ਸਿੰਘ ਅਤੇ ਅਭਿਨੇਤਰੀ ਗੀਤਾ ਬਸਰਾ ਦਾ ਵਿਆਹ 29 ਅਕਤੂਬਰ 2015 ਨੂੰ ਹੋਇਆ ਸੀ। 2016 ਵਿਚ, ਭੱਜੀ ਪਹਿਲੀ ਵਾਰ ਪਿਤਾ ਬਣੇ ਸਨ। ਜਦੋਂ ਉਨ੍ਹਾਂ ਦੀ ਪਤਨੀ ਗੀਤਾ ਨੇ ਇਕ ਧੀ ਨੂੰ ਜਨਮ ਦਿੱਤਾ।   ਘਰ ਵਿਚ ਛੋਟੇ ਮਹਿਮਾਨ ਦੇ ਆਉਣ ਨਾਲ ਗੀਤਾ ਅਤੇ ਹਰਭਜਨ ਸਿੰਘ ਬਹੁਤ ਉਤਸ਼ਾਹਤ ਹਨ।

error: Content is protected !!