ਹੁਣ ਇਸ ਸੂਬੇ ‘ਚ ਬਿਜਲੀ ਡਿੱਗਣ ਕਾਰਨ 9 ਬੱਚਿਆਂ ਸਮੇਤ 22 ਦੀ ਮੌਤ, ਇੰਨੇ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਹੁਣ ਇਸ ਸੂਬੇ ‘ਚ ਬਿਜਲੀ ਡਿੱਗਣ ਕਾਰਨ 9 ਬੱਚਿਆਂ ਸਮੇਤ 22 ਦੀ ਮੌਤ, ਇੰਨੇ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਵੀਓਪੀ ਡੈਸਕ – ਰਾਜਸਥਾਨ ਦੀ ਰਾਜਧਾਨੀ ਵਿਚ ਬਿਜਲੀ ਡਿੱਗਣ ਕਾਰਨ 9 ਬੱਚਿਆਂ ਸਮੇਤ 22 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਥੇ ਲਗਾਤਰਾ ਭਾਰੀ ਬਾਰਿਸ਼ ਹੋ ਰਹੀ ਹੈ। ਸਭ ਤੋਂ ਵੱਧ ਮੌਤਾਂ ਜੈਪੁਰ ਵਿਚ ਹੋਈ ਹਨ। ਜੈਪੁਰ ਵਿਚ ਮਰਨ ਵਾਲਿਆ ਦੀ ਗਿਣਤੀ 11 ਨੋਟ ਕੀਤੀ ਗਈ ਹੈ।

ਇਸ ਤਰ੍ਹਾਂ ਇਹਨਾਂ ਸ਼ਹਿਰਾਂ ਜਿਵੇਂ  ਕੋਟਾ ਵਿਚ 4, ਧੌਲਪੁਰ ਵਿਚ 3 ਬੱਚਿਆਂ ਦੀ ਮੌਤ ਹੋਈ ਹੈ।  ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਤਿੰਨ ਵਿਅਕਤੀ ਵੀ ਬਿਜਲੀ ਦੀ ਚਪੇਟ ‘ਚ ਆਉਣ ਕਾਰਨ ਆਪਣੀ ਜਾਨ ਗੁਆ ਬੈਠੇ। ਇਸ ਦੌਰਾਨ ਜੈਪੁਰ ਵਿੱਚ ਵੱਧ ਤੋਂ ਵੱਧ 69 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ। ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰਾਜਸਥਾਨ ਦੇ ਮੁਖ ਮੰਤਰੀ ਨੇ ਮੌਤਾਂ ‘ਤੇ ਦੁਖ ਪ੍ਰਗਟ ਕੀਤਾ ਹੈ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜ ਵਿੱਚ ਬਿਜਲੀ ਪੈਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

ਜੈਪੁਰ ਦੇ ਪੁਲਿਸ ਕਮਿਸ਼ਨਰ ਆਨੰਦ ਸ੍ਰੀਵਾਸਤਵ ਨੇ ਦੱਸਿਆ ਕਿ ਹੁਣ ਤੱਕ 29 ਲੋਕਾਂ ਨੂੰ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਆਮਰ ਫੋਟ ਖੇਤਰ ਤੋਂ ਬਚਾ ਲਿਆ ਗਿਆ ਹੈ। ਉਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੈਕਾਰ ਦੇ ਕਈ ਝੁਲਸੇ ਲੋਕਾਂ ਨੂੰ ਐਸ ਐਮ ਐਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜੈਪੁਰ ਦੇ ਨਾਲ ਹੀ ਕੋਟਾ, ਧੌਲਪੁਰ, ਬਾਰਾਂ ਅਤੇ ਝਲਾਵਾੜ ਵਿੱਚ ਬਿਜਲੀ ਪੈਣ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।

error: Content is protected !!