ਕੋਰੋਨਾ ਵੈਕਸੀਨ ਦਾ ਕੈਂਪ ਲਾਇਆ, ਮਲੇਰੀਏ ਬਾਰੇ ਵੀ ਦਿੱਤੀ ਜਾਣਕਾਰੀ  

ਕੋਰੋਨਾ ਵੈਕਸੀਨ ਦਾ ਕੈਂਪ ਲਾਇਆ, ਮਲੇਰੀਏ ਬਾਰੇ ਵੀ ਦਿੱਤੀ ਜਾਣਕਾਰੀ

ਸ੍ਰੀ ਚਮਕੌਰ ਸਾਹਿਬ (ਜਗਤਾਰ ਸਿੰਘ ਤਾਰੀ) – ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਪੈਂਦੇ ਪਿੰਡ ਓਇੰਦ ਵਿਖੇ ਅੱਜ ਸਰਪੰਚ ਪ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਕੋਰੋਨਾ ਵੈਕਸਿਨ ਕੈਂਪ ਦਾ ਪ੍ਰਬੰਧ ਕੀਤਾ ਗਿਆ। ਇਸ ਕੈਂਪ ਵਿੱਚ ਸੱਠ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਇਸ ਟੀਕਾਕਰਨ ਪ੍ਰਤੀ ਲੋਕਾਂ ਵਿੱਚ ਬਹੁਤ ਹੀ ਉਤਸ਼ਾਹ ਵੇਖਣ ਨੂੰ ਮਿਲਿਆ ਇਸ ਮੌਕੇ ਬੇਅੰਤ ਸਿੰਘ ਵੱਲੋਂ ਲੋਕਾਂ ਨੂੰ ਬਰਸਾਤ ਦੇ ਮੌਸਮ ਵਿੱਚ ਫੈਲਣ ਵਾਲੀਆਂ ਬੀਮਾਰੀਆਂ ਡੇਂਗੂ ਮਲੇਰੀਆ ਆਦਿ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਗੁਰਜੀਤ ਕੌਰ ਐਸ ਐਮ ਓ ਵੱਲੋਂ ਵਰਲਡ ਪਾਪੂਲੇਸ਼ਨ ਵਿਸ਼ਵ ਆਬਾਦੀ ਦਿਵਸ ਸਬੰਧੀ ਦੱਸਿਆ ਗਿਆ ਕਿ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਪਾਪੂਲੇਸ਼ਨ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਇਸ ਵਿੱਚ ਵਧਦੀ ਆਬਾਦੀ ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀਆਂ ਦੀ ਸਹੀ ਉਮਰ ਵਿੱਚ ਵਿਆਹ ਕਰਨਾ ਮੁੰਡੇ ਕੁੜੀ ਵਿੱਚ ਫ਼ਰਕ ਨਾ ਕਰਨਾ ਅਤੇ ਦੋ ਹੀ ਬੱਚਿਆਂ ਨੂੰ ਜਨਮ ਦੇਣ ਬਾਰੇ ਜਾਣੂ ਕਰਵਾਇਆ ਇਸ ਮੌਕੇ ਸੰਦੀਪ ਕੌਰ ਸੁਖਵਿੰਦਰ ਕੌਰ ਆਸ਼ਾ ਵਰਕਰ ਸੁਰਜੀਤ ਕੌਰ ਆਸ਼ਾ ਵਰਕਰ ਨਗਰ ਨਿਵਾਸੀ ਹਾਜ਼ਰ ਸਨ।

error: Content is protected !!