ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਲਵਪ੍ਰੀਤ ਦੇ ਰਿਸ਼ਤੇਦਾਰ ਸਾਡੀ ਧੀ ਤੇ ਸਾਡੇ ਪਰਿਵਾਰ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਲਵਪ੍ਰੀਤ ਦੀ ਮੌਤ ਹੋਈ ਹੈ, ਉਸ ਦਿਨ ਤੋਂ ਉਨ੍ਹਾਂ ਦੀ ਕੁੜੀ ਮਾਨਸਿਕ ਤੌਰ ਤੇ ਪਰੇਸ਼ਾਨ ਹੈ। ਬੇਅੰਤ ਕੌਰ ਦੇ ਪਰਿਵਾਰ ਨੇ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆ ‘ਤੇ ਪਾਈਆਂ ਜਾਣ ਵਾਲੀਆਂ ਪੋਸਟਾਂ ‘ਤੇ ਰੋਕ ਲੱਗੇ ਤੇ ਉਨ੍ਹਾਂ ਦੀ ਕੁੜੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।