ਕਿਸਾਨ ਆਗੂ ਰਾਕੇਸ਼ ਟਿਕੈਤ ਨੇ 2022 ਦੀਆਂ ਚੋਣਾਂ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ 2022 ਦੀਆਂ ਚੋਣਾਂ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ

ਨਵੀਂ ਦਿੱਲੀ (ਵੀਓਪੀ ਬਿਊਰੋ) – ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਹ ਗੱਲ ਸਾਫ ਕਰ ਦਿੱਤੀ ਹੈ ਕਿ ਹੁਣ ਕਿਸਾਨ ਆਗੂ ਪੰਜਾਬ ਤੇ ਉੱਤਰ ਪ੍ਰਦੇਸ਼ ਵਿਚ ਹੋਣ ਵਾਲੀਆਂ 2022 ਦੀਆਂ ਚੋਣਾਂ ਲੜ ਸਕਦੇ ਹਨ। ਉਹਨਾਂ ਨੇ ਨਾਲ ਇਹ ਵੀ ਕਹਿ ਦਿੱਤਾ ਹੈ ਕਿ ਉਹ ਖੁਦ ਕੋਈ ਵੀ ਚੋਣ ਨਹੀਂ ਲੜਨਗੇ।ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਬਾਰੂਹਾਂ ਤੇ ਬੈਠੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ।

ਉਨ੍ਹਾਂ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਮੁਜ਼ੱਫ਼ਰਨਗਰ ਵਿੱਚ ਸਤੰਬਰ ਮਹੀਨੇ ਮਹਾਪੰਚਾਇਤ ਹੋਵੇਗੀ, ਜਿਸ ਵਿੱਚ ਭਵਿੱਖੀ ਰਣਨੀਤੀ ਉਲੀਕੀ ਜਾਵੇਗੀ। ਇਸ ਮਹਾਪੰਚਾਇਤ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਕਿਸਾਨ ਸ਼ਾਮਲ ਹੋਣਗੇ।

ਸ੍ਰੀ ਟਿਕੈਤ ਨੇ ਸਵਾਲ ਕੀਤਾ ਕਿ ਕੀ ਚੋਣ ਲੜਨਾ ਗ਼ਲਤ ਹੈ? ਵੋਟ ਪਾਉਣ ਵਾਲੇ ਵੀ ਚੋਣ ਲੜਨ ਦਾ ਫ਼ੈਸਲਾ ਕਰ ਸਕਦੇ ਹਨ!’ ਜਿਸ ਨੇ ਚੋਣਾਂ ਲੜਨੀਆਂ ਹੋਣ ਉਹ ਲੜ ਸਕਦਾ ਹੈ ਉਸ ਨੂੰ ਰੋਕ ਨਹੀਂ ਸਕਦੇ।

ਚੇਤੇ ਰਹੇ ਕਿ ਇਸ ਤੋਂ ਪਹਿਲਾਂ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਪੰਜਾਬ ਅਸੈਂਬਲੀ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਸਪਸ਼ਟ ਕਰ ਚੁੱਕਾ ਹੈ ਕਿ ਉਹ ਕਿਸਾਨ ਆਗੂ ਦੇ ਇਸ ਬਿਆਨ ਨਾਲ ਇਤਫ਼ਾਕ ਨਹੀਂ ਰੱਖਦਾ।

error: Content is protected !!