ਜਾਣੋਂ ਮਨਪ੍ਰੀਤ ਬਾਦਲ ਕਿਉਂ ਦੇ ਰਹੇ ਨੇ ਅਕਾਲੀਆਂ ਨੂੰ 15-15 ਲੱਖ ਰੁਪਏ
ਬਠਿੰਡਾ (ਵੀਓਪੀ ਬਿਊਰੋ) – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਰਮਿਆਨ ਪੈਦਾ ਹੋਇਆ ਵਿਵਾਦ ਵਧਦਾ ਜਾ ਰਿਹਾ ਹੈ। ਦੋਵਾਂ ਕਾਂਗਰਸੀ ਨੇਤਾਵਾਂ ਦਰਮਿਆਨ ਪੈਦਾ ਹੋਇਆ ਵਿਵਾਦ ਵਧਦਾ ਜਾ ਰਿਹਾ ਹੈ।
ਦੋਵਾਂ ਕਾਂਗਰਸੀ ਨੇਤਾਵਾਂ ਦਰਮਿਆਨ ਕੜਵਾਹਟ ਇੰਨੀ ਵਧ ਚੁੱਕੀ ਹੈ ਕਿ ਹੁਣ ਰਾਜਾ ਵੜਿੰਗ ਨੇ ਫੇਸਬੁੱਕ ਤੇ ਪੋਸਟ ਪਾ ਕੇ ਮਨਪ੍ਰੀਤ ਬਾਦਲ ਤੇ ਅਕਾਲੀ ਦਲ ਨਾਲ ਸੈਂਟਿੰਗ ਹੋਣ ਦੇ ਗੰਭੀਰ ਇਲਜ਼ਾਮ ਲਾਏ ਹਨ।
ਉਹਨਾਂ ਆਪਣੀ ਫੇਸਬੁੱਕ ਤੇ ਲਿਖਿਆ। ਅੱਜ ਇਹ ਜਾਣ ਕੇ ਮਨ ਦੁਖੀ ਹੋਇਆ ਕੇ ਅਕਾਲੀ ਦਲ ਦੀ ਮਿਲੀ ਭੁਗਤ ਨਾਲ ਕਾਂਗਰਸ ਪਾਰਟੀ ਵਿੱਚ ਆਏ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਸ਼ਰੇਆਮ ਅਕਾਲੀ ਦਲ ਦੇ ਲੋਕਾਂ ਨੂੰ 15-15 ਲੱਖ ਦੇ ਚੈੱਕ ਦੇਕੇ ਹੌਂਸਲਾ ਹਫਜਾਈ ਕਰ ਰਹੇ ਹਨ।
ਇਹ ਉਹੀ ਤੁਹਾਡੇ ਤਾਇਆ ਜੀ ਦੇ ਅਕਾਲੀ ਦਲ ਵਾਲੇ ਨੇ ਜਿਨ੍ਹਾਂ ਨੂੰ ਛੱਡ ਕੇ ਮੰਤਰੀ ਜੀ ਤੁਸੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸੀ । ਸਭ ਕੁਝ ਤਾਂ ਦੇ ਦਿੱਤਾ ਤੁਹਾਨੂੰ ਕਾਂਗਰਸ ਪਾਰਟੀ ਨੇ ਫਿਰ ਕਿਉਂ ਕਿਸ ਗਲ ਤੋਂ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹੋ।
ਯਾਦ ਰੱਖਣਾ ਕਾਂਗਰਸ ਵਿੱਚ ਰਹਿ ਕੇ ਅਕਾਲੀ ਦਲ ਦੀ ਸਪੋਰਟ ਕਰਨਾ ਤੁਹਾਡਾ ਰਾਜਨੀਤਕ ਜੀਵਨ ਤਬਾਹ ਕਰ ਦੇਵੇਗੀ ਅਤੇ ਪੰਜਾਬੀ ਇਸ ਗੱਲ ਨੂੰ ਭੁੱਲਣਗੇ ਨਹੀਂ । ਪਿਛਲੇ 4 ਸਾਲ ਦੇ ਤੁਹਾਡੇ ਵਿਤ ਮੰਤਰੀ ਦੇ ਤੌਰ ਤੇ ਕਰੇ ਕੰਮਾਂ ਨੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਸਰਕਾਰ ਦੇ ਵਿਰੁੱਧ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਦਿੱਤਾ।
ਕੱਲ੍ਹ ਹੀ ਤੁਹਾਡੇ ਹਲਕੇ ਵਿੱਚ ਹਜ਼ਾਰਾਂ ਦੀ ਗਿਣਤੀ ਵਿਚ ਪੰਜਾਬ ਦੇ ਮੁਲਾਜ਼ਮ ਤੁਹਾਡਾ ਵਿਰੌਧ ਕਰ ਕੇ ਗਏ ਹਨ। ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਵੀ ਹੁਣ ਤੁਹਾਡੀ 75-25 ਵਾਲੀ ਖੇਡ ਸਮਝ ਆਉਣ ਲੱਗ ਪਈ ਹੈ।