ਮੁੱਖ ਮੰਤਰੀ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੜ੍ਹੋ

ਮੁੱਖ ਮੰਤਰੀ ਨੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੜ੍ਹੋ

ਚੰਡੀਗੜ੍ਹ (ਵੀਓਪੀ ਬਿਊਰੋ) – ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕੈਪਟਨ ਅਮਰਿੰਦਰ ਸਿੰਘ ਦੁਆਰਾ ਕੀਤਾ ਗਿਆ ਹੈ। ਇਹ ਚੈੱਕ 20 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਜਾਰੀ ਕੀਤੇ ਜਾਣਗੇ।

ਕਰਜਾ ਮੁਆਫ਼ ਕਰਨ ਨਾਲ ਮੁੱਖ ਮੰਤਰੀ ਦਾ ਆਪਣੀ ਸਰਕਾਰ ਦੇ ਇੱਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।

ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।

ਕੈਪਟਨ ਨੇ ਇਹ ਐਲਾਨ ਮੁੱਖ ਮੰਤਰੀ ਦੇ ਪ੍ਰਮੁੱਖ ਪ੍ਰੋਗਰਾਮ ‘ਕਰਜ਼ਾ ਰਾਹਤ ਸਕੀਮ’ ਦੇ ਹੇਠ ਕਿਸਾਨਾਂ ਦੇ ਕਰਜ਼ਿਆਂ ਉਤੇ ਲੀਕ ਫੇਰ ਤੋਂ ਬਾਅਦ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸਾਲ 2017 ਵਿਚ ਕਰਜ਼ਾ ਮੁਆਫੀ ਦਾ ਚੋਣ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਇਸ ਸਕੀਮ ਹੇਠ ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।

error: Content is protected !!