ਜੇਕਰ ਤੁਸੀਂ ਅਸ਼ਟਮੀ ਮੇਲੇ ‘ਤੇ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਜੇ ਨਾ ਹੋਈ ਇਹ ਚੀਜ਼ ਤਾਂ ਵਾਪਸ ਮੋੜ ਦਿੱਤਾ ਜਾਵੇਗਾ  

ਜੇਕਰ ਤੁਸੀਂ ਅਸ਼ਟਮੀ ਮੇਲੇ ‘ਤੇ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ, ਜੇ ਨਾ ਹੋਈ ਇਹ ਚੀਜ਼ ਤਾਂ ਵਾਪਸ ਮੋੜ ਦਿੱਤਾ ਜਾਵੇਗਾ

ਵੀਓਪੀ ਡੈਸਕ – 9 ਅਗਸਤ ਤੋਂ 17 ਅਗਸਤ ਤੱਕ ਹੋਣ ਵਾਲੇ ਅਸ਼ਟਮੀ ਮੇਲੇ ‘ਤੇ ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਦੇ ਮੰਦਰਾਂ ਵਿਚ ਦਰਸ਼ਨਾਂ ਲਈ ਜਾ ਰਹੇ ਹੋ ਤਾਂ RT-PCR ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਈਆਂ ਦਾ ਸਰਟੀਫਿਕੇਟ ਤੁਹਾਡੇ ਕੋਲ ਹੋਣਾ ਚਾਹੀਦਾ ਹੈ।

ਜੇਕਰ ਤੁਹਾਡੇ ਕੋਲ ਇਹ ਨਹੀਂ ਹੈ ਤਾਂ ਤੁਹਾਨੂੰ ਐਂਟਰੀ ਨਹੀਂ ਮਿਲੇਗੀ। ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਹਿਮਾਚਲ ਸਰਕਾਰ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਦੇ ਆਦੇਸ਼ਾਂ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਕੋਲ ਮਾਸਕ ਨਾ ਹੋਇਆ ਤਾਂ ਮੰਦਰ ਵਿਚ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ।

ਸਾਉਣ ਮਹੀਨੇ ਦੇ ਅਸ਼ਟਮੀ ਮੇਲੇ ਵਿਚ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਦਰਸ਼ਨਾਂ ਲਈ ਜਾਂਦੇ ਹਨ। ਹਿਮਾਚਲ ਵਿਚ ਮਾਤਾ ਚਿੰਤਾਪੂਰਨੀ ਤੇ ਮਾਤਾ ਜਵਾਲਾ ਜੀ ਦੇ ਦਰਬਾਰ ਉਪਰ ਕਾਫੀ ਭੀੜ ਲੱਗੀ ਰਹਿੰਦੀ ਹੈ ਇਸ ਕਰਕੇ ਹਿਮਾਚਲ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਬਾਅਦ ਵਿਚ ਕੋਰੋਨਾ ਦੀ ਤੀਜੀ ਲਹਿਰ ਤੋਂ ਬਚਿਆ ਜਾ ਸਕੇ।

Leave a Reply

Your email address will not be published. Required fields are marked *

error: Content is protected !!