ਪੰਜਾਬ ‘ਚ ਇਕ ਹੋਰ ਪਾਰਟੀ ਦਾ ਜਨਮ, ਗੁਰਨਾਮ ਚੜੂਨੀ ਹੋਣਗੇ CM ਚਿਹਰਾ

ਪੰਜਾਬ ‘ਚ ਇਕ ਹੋਰ ਪਾਰਟੀ ਦਾ ਜਨਮ, ਗੁਰਨਾਮ ਚੜੂਨੀ ਹੋਣਗੇ CM ਚਿਹਰਾ

ਲੁਧਿਆਣਾ (ਵੀਓਪੀ ਬਿਊਰੋ) –  ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿਚ ਹਲਚਲ ਲਗਾਤਾਰ ਵਧ ਰਹੀ ਹੈ। ਵੱਖ -ਵੱਖ ਵਪਾਰਕ ਅਤੇ ਉਦਯੋਗਿਕ ਸੰਗਠਨਾਂ ਦੇ ਅਹੁਦੇਦਾਰਾਂ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਿਚਾਲੇ ਗੱਲਬਾਤ ਹੋਈ, ਜਿਸ ਮਗਰੋਂ ਇੱਕ ਨਵੀਂ ਸਿਆਸੀ ਪਾਰਟੀ’ ਭਾਰਤੀ ਆਰਥਿਕ ਪਾਰਟੀ’ ਦੇ ਗਠਨ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਪੰਜਾਬ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ।

ਵਪਾਰੀ ਤਰੁਣ ਜੈਨ ਬਾਵਾ ਨੂੰ ਇਸ ਦਾ ਰਾਸ਼ਟਰੀ ਪ੍ਰਧਾਨ ਵੀ ਐਲਾਨ ਦਿੱਤਾ ਗਿਆ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਨਵੀਂ ਪਾਰਟੀ ਮਿਸ਼ਨ ਪੰਜਾਬ -2022 ਦੀ ਸਫਲਤਾ ਲਈ ਕੰਮ ਕਰੇਗੀ। ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਦੇ ਕਾਰਜਕਾਲ ਦੌਰਾਨ ਕਾਰੋਬਾਰੀਆਂ, ਉੱਦਮੀਆਂ ਅਤੇ ਕਿਸਾਨਾਂ ਨੂੰ ਅਣਗੌਲਿਆ ਗਿਆ ਹੈ।

ਚੜੂਨੀ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ MSP ਦੇ ਮੁੱਦੇ ‘ਤੇ ਕਿਸਾਨਾਂ ਨੂੰ ਸਿੱਧਾ ਭਰੋਸਾ ਨਹੀਂ ਦਿੱਤਾ, ਜਿਸਦੇ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਵਿਚ ਪਾਰਟੀ ਦੀ ਸਥਿਤੀ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਨਿੱਜੀਕਰਨ ਦੀ ਨੀਤੀ ਦਾ ਵੀ ਵਿਰੋਧ ਕੀਤਾ।

Leave a Reply

Your email address will not be published. Required fields are marked *

error: Content is protected !!