ਗੁਰਦਾਸ ਮਾਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ, ਜਲੰਧਰ ਦੇ ਸੈਸ਼ਨ ਕੋਰਟ ਨੇ ਕੀਤੀ ਸੀ ਖਾਰਜ, ਪੜ੍ਹੋ 

ਗੁਰਦਾਸ ਮਾਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਜ਼ਮਾਨਤ, ਜਲੰਧਰ ਦੇ ਸੈਸ਼ਨ ਕੋਰਟ ਨੇ ਕੀਤੀ ਸੀ ਖਾਰਜ, ਪੜ੍ਹੋ

ਚੰਡੀਗੜ੍ਹ (ਵੀਓਪੀ ਬਿਊਰੋ) – ਮਸ਼ਹੂਰ ਪੰਜਾਬੀ ਸਿੰਗਰ ਗੁਰਦਾਸ ਮਾਨ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਬੁੱਧਵਾਰ ਨੂੰ ਸੁਣਵਾਈ ਦੇ ਦੌਰਾਨ ਹਾਈਕੋਰਟ ਨੇ ਉਹਨਾਂ ਨੂੰ ਇਕ ਹਫ਼ਤੇ ਲਈ ਪੁਲਿਸ ਇੰਵੈਸਟੀਗੇਸ਼ਨ ਜੁਆਇੰਨ ਕਰਨ ਲਈ ਕਿਹਾ ਹੈ। ਜਮਾਨਤ ਮਿਲਣ ਕਰਕੇ ਗੁਰਦਾਸ ਮਾਨ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਹਨਾਂ ਉੱਤੇ ਸੰਗੀਨ ਮਾਮਲੇ ਵਿਚ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਸੀ।

ਮਾਨ ਦੇ ਖਿਲਾਫ ਥਾਣਾ ਨਕੋਦਰ ਵਿਚ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਕੇਸ ਦਰਜ ਹੋਇਆ ਸੀ। ਉਹਨਾਂ ਨੇ ਨਕੋਦਰ ਵਿਚ ਮੇਲੇ ਦੌਰਾਨ ਡੇਰੇ ਦੇ ਬਾਬਾ ਲਾਡੀਸ਼ਾਹ ਦੀ ਤੁਲਾਨਾ ਗੁਰੂ ਅਮਰਦਾਸ ਜੀ ਨਾਲ ਕਰ ਦਿੱਤੀ ਸੀ। ਉਹਨਾਂ ਨੇ ਕਿਹਾ ਸੀ ਕਿ ਲਾਡੀ ਸਾਈ ਗੁਰੂ ਅਮਰਦਾਸ ਜੀ ਦੇ ਵੰਸ਼ ਚੋਂ ਹਨ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਆਈਪੀਸੀ ਦੀ ਧਾਰਾ ਤਹਿਤ ਕੇਸ ਦਰਜ ਕਰਵਾਇਆ ਸੀ।

ਪਹਿਲਾਂ ਜਲੰਧਰ ਦੀ ਸੈਸ਼ਨ ਕੋਰਟ ਨੇ ਗੁਰਦਾਸ ਮਾਨ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਸੈਸ਼ਨ ਕੋਰਟ ਦਾ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਨੂੰ ਜ਼ਮਾਨਤ ਦਿੱਤੀ ਗਈ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ, ਕਿਉਂਕਿ ਸਿੱਖ ਸੰਗਠਨਾਂ ਨੇ ਥਾਂ-ਥਾਂ ਧਰਨੇ ਦੇਣੇ ਸ਼ੁਰੂ ਕਰ ਦਿੱਤੇ ਸਨ।

Leave a Reply

Your email address will not be published. Required fields are marked *

error: Content is protected !!