ਕਿਸਾਨਾਂ ਦੇ ਪੁਆ ਦਿੱਤੀਆਂ ਮੋਦੀ ਦੀ ਹਿੱਕ ‘ਤੇ ਰੇਡਾਂ, ਪੜ੍ਹੋ 27 ਸਤੰਬਰ ਨੂੰ ਕਿਉਂ ਰਹੇਗਾ ਕਰਫਿਊ ਵਰਗਾ ਮਾਹੌਲ

ਕਿਸਾਨਾਂ ਦੇ ਪੁਆ ਦਿੱਤੀਆਂ ਮੋਦੀ ਦੀ ਹਿੱਕ ‘ਤੇ ਰੇਡਾਂ, ਪੜ੍ਹੋ 27 ਸਤੰਬਰ ਨੂੰ ਕਿਉਂ ਰਹੇਗਾ ਕਰਫਿਊ ਵਰਗਾ ਮਾਹੌਲ

ਸਿੰਘੂ ਬਾਰਡਰ(ਵੀਓਪੀ ਬਿਊਰੋ) – ਕਬੱਡੀ ਲੀਗ ਦਾ ਉਦਘਾਟਨ 22 ਸਤੰਬਰ ਨੂੰ ਬਹਾਦਰਗੜ੍ਹ ਦੇ ਡਾਭੀਮ ਰਾਓ ਅੰਬੇਡਕਰ ਸਟੇਡੀਅਮ ਹੋ ਗਿਆ ਹੈ। ਇਸ ਲੀਗ ਵਿਚ ਪੰਜਾਬ ਦੇ ਚੋਟੀ ਦੇ ਖਿਡਾਰੀ ਕਿਸਾਨੀ ਅੰਦੋਲਨ ਦਾ ਸਮਰੱਥਨ ਕਰਨ ਲਈ ਭਾਗ ਲੈ ਰਹੇ ਹਨ। ਕਿਸਾਨ ਆਗੂ ਪ੍ਰਗਟ ਸਿੰਘ ਨੇ ਦੱਸਿਆ ਕਿ 22 ਤੇ 23 ਸਤੰਬਰ ਨੂੰ ਇਹ ਲੀਗ ਦਿੱਲੀ ਮੋਰਚਾ ਵੱਲੋਂ ਬਹਾਦਰਗੜ੍ਹ ਵਿੱਚ ਕਰਵਾਈ ਜਾਵੇਗੀ ਤੇ 24 ਤੋਂ 26 ਸਤੰਬਰ ਤੱਕ ਇਹ ਲੀਗ ਸਿੰਘੂ ਸਰਹੱਦ ਤੇ ਚੱਲੇਗੀ।

ਇਸ ਬਾਰੇ ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਬੋਤਮ ਰੇਡਰ ਤੇ ਕੈਚਰ ਨੂੰ ਇੱਕ ਬੁਲੇਟ ਮੋਟਰਸਾਈਕਲ ਦਿੱਤਾ ਜਾਵੇਗਾ ਤੇ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਕਬੱਡੀ ਲੀਗ ਨੂੰ ਦੇਖਣ ਲਈ ਹਰਿਆਣਾ ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਦੀ ਉਮੀਦ ਹੈ।

ਇਸ ਲੀਗ ਦੇ ਖ਼ਤਮ ਹੋਣ ਦੇ ਅਗਲੇ ਦਿਨ ਯਾਨੀ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਭਾਰਤ ਬੰਦ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਖਾਪ ਪੰਚਾਇਤਾਂ ਦੀ ਡਿਊਟੀਆਂ ਲਾਈਆਂ ਗਈਆਂ ਹਨ। ਕਿਸਾਨ ਆਗੂ ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਇਸ ਵਾਰ 27 ਸਤੰਬਰ ਨੂੰ ਦੇਸ਼ ਭਰ ਵਿੱਚ ਕਰਫਿਊ ਵਰਗਾ ਮਾਹੌਲ ਰਹੇਗਾ। ਦੇਸ਼ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਤੇ ਰੇਲਵੇ ਟ੍ਰੈਕ ਪੂਰੀ ਤਰ੍ਹਾਂ ਬੰਦ ਰਹਿਣਗੇ। ਭਾਰਤ ਬੰਦ ਦਾ ਪ੍ਰਭਾਵ ਪੂਰੇ ਦੇਸ਼ ਵਿੱਚ ਦੇਖਣ ਨੂੰ ਮਿਲੇਗਾ।

Leave a Reply

Your email address will not be published. Required fields are marked *

error: Content is protected !!