Skip to content
ਸੁਨੀਲ ਜਾਖੜ ਨੇ ਸਿੱਧੂ ‘ਤੇ ਸਾਧਿਆ ਨਿਸ਼ਾਨਾ, ਪੜ੍ਹੋ AG ਤੇ DGP ‘ਤੇ ਬੋਲਣ ਨੂੰ ਕਿਉਂ ਕਿਹਾ ਗਲਤ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਵਜੋਤ ਸਿੱਧੂ ਵੱਲ ਸਿੱਧੇ ਹੋ ਗਏ ਹਨ। ਉਹਨਾਂ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਸੀਐਮ ਦੇ ਕੰਮ ਵਿਚ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਹਨਾਂ ਨੇ ਵੀ ਕਿਹਾ ਕਿ ਏ.ਜੀ ਤੇ ਡੀਜੀਪੀ ਉਪਰ ਸਵਾਲ ਕਰਨਾ ਗਲਤ ਗੱਲ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਵਾਰ ਵਾਰ ਏਜੀ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਦੇ ਮੁੱਦੇ ਤੇ ਚੁੱਕੇ ਗਏ ਸਵਾਲ ਅਸਲ ਵਿਚ ਮੁੱਖ ਮੰਤਰੀ ਅਤੇ ਹੋਮ ਮਨਿਸਟਰ ਦੀ ਨੇਕ-ਨੀਤੀ ਅਤੇ ਯੋਗਤਾ ਉਤੇ ਸਵਾਲੀਆ ਨਿਸ਼ਾਨ ਲਾਉਣਾ ਹੈ।

ਇਸ ਮਾਮਲੇ ਦਾ ਨਿਪਟਾਰਾ ਹੋਣਾ ਚਾਹੀਦਾ ਹੈ। ਕਾਬਲੇਗੌਰ ਹੈ ਕਿ ਨਵਜੋਤ ਸਿੱਧੂ ਨੇ ਅਸਤੀਫ਼ਾ ਦੇਣ ਤੋਂ ਬਾਅਦ ਐਡਵੋਕੇਟ ਜਨਰਲ ਅਤੇ ਡੀਜੀਪੀ ਦੀਆਂ ਨਿਯੁਕਤੀਆਂ ਤੇ ਸਵਾਲ ਚੁੱਕੇ ਸਨ। ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਚਰਨਜੀਤ ਸਿੰਘ ਚੰਨੀ ਨੂੰ ਸੀਐਮ ਬਣਾਏ ਜਾਣ ਤੋਂ ਬਾਅਦ ਲੱਗ ਰਿਹਾ ਸੀ ਕਿ ਪੰਜਾਬ ਕਾਂਗਰਸ ਵਿਚ ਸੱਭ ਕੁੱਝ ਠੀਕ ਹੋ ਗਿਆ ਹੈ। ਪਰ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਇਕ ਵਾਰ ਫੇਰ ਸਿਆਸੀ ਭੁਚਾਲ ਆ ਗਿਆ ਹੈ।