ਸਹੁਰੇ ਜਾ ਰਹੇ ਵਿਅਕਤੀ ਨੂੰ ਬਾਪ ਤੇ ਭਰਾ ਨੇ ਕੁੱਟਿਆ, ਵਿਅਕਤੀ ਨੇ ਕੀਤੀ ਖੁਦਕੁਸ਼ੀ, ਪੜ੍ਹੋ

ਸਹੁਰੇ ਜਾ ਰਹੇ ਵਿਅਕਤੀ ਨੂੰ ਬਾਪ ਤੇ ਭਰਾ ਨੇ ਕੁੱਟਿਆ, ਵਿਅਕਤੀ ਨੇ ਕੀਤੀ ਖੁਦਕੁਸ਼ੀ, ਪੜ੍ਹੋ

ਲੁਧਿਆਣਾ (ਵੀਓਪੀ ਬਿਊਰੋ) – ਪੰਜਾਬ ਦੇ ਲੁਧਿਆਣਾ ‘ਚ ਜਗਰਾਓਂ ਨੇੜੇ ਸਿੱਧਵਾ ਬੇਟ ‘ਚ ਆਪਣੀ ਪਤਨੀ ਨੂੰ ਸਹੁਰੇ ਘਰ ਤੋਂ ਲਿਆਉਣ ਜਾ ਰਹੇ ਵਿਅਕਤੀ ਦੀ ਉਸਦੇ ਪਿਤਾ ਅਤੇ ਭਰਾ ਨੇ ਕੁੱਟਮਾਰ ਕੀਤੀ। ਜਿਸ ਕਾਰਨ ਉਸ ਨੇ ਘਰ ‘ਚ ਹੀ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿਓ-ਪੁੱਤ ਖ਼ਿਲਾਫ਼ ਕੇਸ ਦਰਜ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਰਬਜੀਤ ਕੌਰ ਵਾਸੀ ਪਿੰਡ ਰਾਊਵਾਲ ਨੇ ਦੱਸਿਆ ਕਿ ਉਸ ਦਾ ਵਿਆਹ 2012 ਵਿੱਚ ਜਰਨੈਲ ਸਿੰਘ ਨਾਲ ਹੋਇਆ ਸੀ। ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਮਾਤਾ ਦੀ ਬੀਮਾਰੀ ਕਾਰਨ ਉਹ ਕੁਝ ਦਿਨ ਪਹਿਲਾਂ ਹੀ ਮਾਮੇ ਦੇ ਘਰ ਆਈ ਸੀ। 30 ਨਵੰਬਰ ਨੂੰ ਉਸ ਦਾ ਪਤੀ ਉਸ ਨੂੰ ਲੈਣ ਸਹੁਰੇ ਘਰ ਆ ਰਿਹਾ ਸੀ। ਇਸ ਦੌਰਾਨ ਹੀ ਕੁੱਟਮਾਰ ਹੋਈ ਹੈ। ਉਸ ਕੋਲੋਂ ਕਾਰ ਦੀਆਂ ਚਾਬੀਆਂ ਖੋਹ ਲਈਆਂ। ਇਸ ਬਾਰੇ ਉਸ ਦੇ ਪਤੀ ਨੇ ਉਸ ਨੂੰ ਫ਼ੋਨ ਕਰਕੇ ਦੱਸਿਆ ਸੀ।

ਇਸ ਤੋਂ ਬਾਅਦ ਕੁੱਟਮਾਰ ਤੋਂ ਪ੍ਰੇਸ਼ਾਨ ਜਰਨੈਲ ਸਿੰਘ ਨੇ ਘਰ ‘ਚ ਹੀ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਸਰਬਜੀਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦਾ ਪਤੀ ਪਹਿਲਾਂ ਹੀ ਭਰਜਾਈ ਵੱਲੋਂ ਦਬਾਇਆ ਜਾ ਰਿਹਾ ਸੀ ਅਤੇ ਉਹ ਨਹੀਂ ਚਾਹੁੰਦਾ ਸੀ ਕਿ ਜਰਨੈਲ ਮੇਰੇ ਕੋਲ ਰਹੇ। ਪੁਲੀਸ ਨੇ ਪਤਨੀ ਦੀ ਸ਼ਿਕਾਇਤ ’ਤੇ ਸਹੁਰੇ ਤੇ ਦਿਉਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਨਸੀਬ ਸਿੰਘ ਅਨੁਸਾਰ ਥਾਣਾ ਸਿੱਧਵਾਂ ਬੇਟ ਵਿੱਚ ਬਚਿੱਤਰ ਸਿੰਘ ਅਤੇ ਗੁਰਮੇਲ ਸਿੰਘ ਖ਼ਿਲਾਫ਼ 306, 34 ਆਈਪੀਸੀ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੋਵਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਦੋਵੇਂ ਫਰਾਰ ਹਨ।

Leave a Reply

Your email address will not be published. Required fields are marked *

error: Content is protected !!