ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੀਟਿਵ, ਪੜ੍ਹੋ

ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੀਟਿਵ, ਪੜ੍ਹੋ

ਵੀਓਪੀ ਡੈਸਕ – ਫਿਲਮ ਜਗਤ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਹਰ ਕਿਸੇ ਦੀ ਚਹੇਤੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਲਤਾ ਮੰਗੇਸ਼ਕਰ ਦੀ ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦਾ ਫੈਸਲਾ ਕੀਤਾ ਗਿਆ।

ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਕੀਤੀ ਹੈ। ਮਹਾਨ ਗਾਇਕ ਨੂੰ ਆਈ.ਸੀ.ਯੂ. ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਹੈ ਕਿ ਲਤਾ ਮੰਗੇਸ਼ਕਰ ‘ਚ ਕੋਰੋਨਾ ਦੇ ਘੱਟ ਲੱਛਣ ਪਾਏ ਗਏ ਹਨ। ਹਸਪਤਾਲ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।

ਲਤਾ ਮੰਗੇਸ਼ਕਰ ਦੇ ਕੋਰੋਨਾ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਗਲਿਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ। ਮਸ਼ਹੂਰ ਹਸਤੀਆਂ ਸਮੇਤ ਪ੍ਰਸ਼ੰਸਕ ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।

Leave a Reply

Your email address will not be published. Required fields are marked *

error: Content is protected !!