ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜੋਗਿੰਦਰ ਸਿੰਘ ਮਾਨ ਨੇ ਦਿੱਤਾ ਪਾਰਟੀ ਤੋਂ ਦਿੱਤਾ ਅਸਤੀਫਾ

ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਜੋਗਿੰਦਰ ਸਿੰਘ ਮਾਨ ਨੇ ਦਿੱਤਾ ਪਾਰਟੀ ਤੋਂ ਦਿੱਤਾ ਅਸਤੀਫਾ

ਵੀਓਪੀ ਡੈਸਕ – ਸੂਬੇ ਵਿੱਚ ਕਾਂਗਰਸ ਦੇ ਐਸਸੀ ਚਿਹਰੇ ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਪਾਰਟੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਉਹਨਾਂ ਨੇ ਕਾਂਗਰਸ ਨਾਲ ਆਪਣਾ 50 ਸਾਲ ਪੁਰਾਣਾ ਰਿਸ਼ਤਾ ਤੋੜ ਲਿਆ ਹੈ।

ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਇੱਕ ਪੱਤਰ ਵਿੱਚ, ਫਗਵਾੜਾ ਤੋਂ ਤਿੰਨ ਵਾਰ ਵਿਧਾਇਕ ਰਹੇ, ਮਾਨ ਨੇ ਲਿਖਿਆ  “ਮੇਰਾ ਸੁਪਨਾ ਸੀ ਕਿ ਜਦੋਂ ਮੈਂ ਮਰਾਂਗਾ ਤਾਂ ਮੇਰੇ ਸਰੀਰ ਦੇ ਦੁਆਲੇ ਕਾਂਗਰਸ ਦਾ ਝੰਡਾ ਲਪੇਟਿਆ ਜਾਵੇ, ਪਰ ਕਾਂਗਰਸ ਨੇ ਉਨ੍ਹਾਂ ਦੋਸ਼ੀਆਂ ਦੀ ਸਰਪ੍ਰਸਤੀ ਕੀਤੀ ਹੈ ਜੋ ਜਿਹਨਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਨਿਗਲ ਲਿਆ।

ਉਨ੍ਹਾਂ ਕਿਹਾ ਕਿ ਮੌਕਾਪ੍ਰਸਤ ਆਗੂ ਆਪਣੇ ਸਵਾਰਥਾਂ ਦੀ ਪੂਰਤੀ ਲਈ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਆਪਣੀਆਂ ਮੂਲ ਕਦਰਾਂ-ਕੀਮਤਾਂ ਤੋਂ ਦੂਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਲੱਖਾਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਨਾ ਮਿਲਣ ਕਾਰਨ ਉਨ੍ਹਾਂ ਦੀ ਰਾਤਾਂ ਦੀ ਨੀਂਦ ਉੱਡ ਰਹੀ ਹੈ।

Leave a Reply

Your email address will not be published. Required fields are marked *

error: Content is protected !!