ਬਿਕਰਮ ਮਜੀਠੀਆ ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਰੱਦ, ਪੜ੍ਹੋ 

ਚੰਡੀਗੜ੍ਹ (ਵੀਓਪੀ ਬਿਊਰੋ) – ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਰੱਦ ਕਰ ਦਿੱਤੀ ਹੈ।

ਤੁਹਾਨੂੰ ਦੱਸ ਦਈਏ ਕਿ ਨਸ਼ਿਆਂ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਅੰਤਰਿਮ ਜ਼ਮਾਨਤ ਨੂੰ ਜਾਰੀ ਰੱਖਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਸਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ 18 ਜਨਵਰੀ ਨੂੰ ਹਾਈ ਕੋਰਟ ਨੇ ਮਜੀਠੀਆ ਦੀ ਅੰਤ੍ਰਿਮ ਜ਼ਮਾਨਤ 24 ਜਨਵਰੀ ਤੱਕ ਵਧਾ ਦਿੱਤੀ ਸੀ।

ਮਜੀਠੀਆ ਦੇ ਵਕੀਲ ਦੇ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਪਰ ਹੁਣ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ, ਜਿਸ ਵਿਚ ਬਿਕਰਮ ਮਜੀਠੀਆ ਦੀ ਅਗਾਊ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ।

Leave a Reply

Your email address will not be published.

error: Content is protected !!