ਹੁਣ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ ਪੰਜਾਬੀ ਭਾਸ਼ਾ, ਸੀਐੱਮ ਮਾਨ ਨੇ ਟਵੀਟ ਕਰ ਕੇ ਕਹੀ ਇਹ ਗੱਲ…

ਹੁਣ ਸਰਕਾਰੀ ਨੌਕਰੀ ਲਈ ਜ਼ਰੂਰੀ ਹੈ ਪੰਜਾਬੀ ਭਾਸ਼ਾ, ਸੀਐੱਮ ਮਾਨ ਨੇ ਟਵੀਟ ਕਰ ਕੇ ਕਹੀ ਇਹ ਗੱਲ…

ਵੀਓਪੀ ਬਿਊਰੋ – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਰਕਾਰੀ ਨੌਕਰੀਆਂ ਕਰਨ ਦੇ ਚਾਹਵਾਨਾਂ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਕਰੀਆਂ ਲਈ ਉਮੀਦਵਾਰਾਂ ਦਾ ਪੰਜਾਬੀ ਭਾਸ਼ਾ ਯੋਗਤਾ ਟੈਸਟ ਲਾਜ਼ਮੀ ਕੀਤਾ ਹੈ। ਗਰੁੱਪ C ਤੇ D ਦੀਆਂ ਅਸਾਮੀਆਂ ਲਈ ਲਾਜ਼ਮੀ ਕੀਤਾ ਹੈ। ਉਕਤ ਬਿਆਨ ਦੇ ਨਾਲ ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਕਾਫੀ ਹੱਦ ਤਕ ਰਾਹਤ ਦੀ ਖਬਰ ਹੈ, ਇਸ ਵਿਚ ਹੁਣ ਉਹ ਆਪਣੀ ਮਾਂ ਬੋਲੀ ਵਿਚ ਟੈਸਟ ਦੇ ਸਕਣਗੇ।

 

ਇਸ ਦੌਰਾਨ ਸਰਕਾਰ ਦੇ ਐਲਾਨ ਵਿਚ ਕਿਹਾ ਗਿਆ ਹੈ ਕਿ ਤੈਅ ਭਰਤੀ ਪ੍ਰੀਖਿਆ ਤੋਂ ਇਲਾਵਾ ਪੰਜਾਬੀ ਯੋਗਤਾ ਪ੍ਰੀਖਿਆ ਹੋਵੇਗੀ। ਘੱਟੋ-ਘੱਟ 50 ਫੀਸਦੀ ਅੰਕ ਪ੍ਰਾਪਤ ਕਰਨੇ ਹੋਣਗੇ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਫ਼ੈਸਲ ਲਿਆ ਹੈ। CM ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦਿੱਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਨੇ 26,454 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕੀਤੀ।

 

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦੇ ਹੋਏ ਕਿਹਾ ਕਿ ਪੰਜਾਬ ਪੰਜਾਬੀਅਤ ਪਹਿਲਾਂ!ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ ‘ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ…ਟੈਸਟ ‘ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ ‘ਚ ਸਾਡੀ ਪਹਿਚਾਣ ਹੈ…ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਿਤ ਕਰਨਾ ਸਾਡੀ ਸਰਕਾਰ ਦਾ ਉਦੇਸ਼ ਹੈ।