ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਲਾਂਚ, ਰਜਿਸਟ੍ਰੇਸ਼ਨ ਕਰਨ ‘ਤੇ ਮਿਲੇਗੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ

ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਲਾਂਚ, ਰਜਿਸਟ੍ਰੇਸ਼ਨ ਕਰਨ ‘ਤੇ ਮਿਲੇਗੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ

ਵੀਓਪੀ ਬਿਊਰੋ – ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਜਾਰੀ ਕਰ ਦਿੱਤਾ ਹੈ। ਇਸ ਦੇ ਜ਼ਰੀਏ ਕਿਸਾਨ ਹੁਣ ਸਿੱਧੀ ਬਿਜਾਈ ਲਈ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ ਸਿੱਧੀ ਬਿਜਾਈ ਉੱਤੇ ਪ੍ਰਤੀ ਏਕੜ 1500 ਰੁਪਏ ਮਿਲਣਗੇ।

ਪੋਰਟਲ ਜਾਰੀ ਕਰਨ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜਾਹਿਰ ਕੀਤੀ ਤੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਨਾਲ ਕਿਸਾਨ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਮਦਦ ਕਰ ਰਹੇ ਹਨ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਉਹਨਾਂ ਨੇ ਕਿਹਾ ਕਿ ਇਸ ਪੋਰਟਲ ਨੂੰ ਲਾਂਚ ਕਰਨ ਸਮੇਂ ਉਹਨਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ। ਜਿੱਥੇ ਕਿਸਾਨ ਆਪਣਾ ਨਾਮ ਤੇ ਜਾਣਕਾਰੀ ਭਰ ਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨ ਵੀ ਇਸ ਵਾਰ ਸਰਕਾਰ ਦਾ ਸਾਥ ਦੇ ਰਹੇ ਹਨ। ਖੇਤੀਬਾੜੀ ਮਹਿਕਮੇ ਵੱਲੋਂ ਪਿੰਡ ਪੱਧਰੀ ਕੈਂਪ ਵਿੱਚ ਕਿਸਾਨਾ ਨੂੰ ਝੋਨੇ ਦੀ ਰਵਾਇਤੀ ਬਿਜਾਈ ਦੇ ਨਾਲ-ਨਾਲ ਕੁੱਝ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸਾਹਿਤ ਕੀਤਾ ਗਿਆ।