ਵੀਓਪੀ ਬਿਊਰੋ – ਸਿੱਧੂ ਮੂਸੇਵਾਲਾ ਦੇ ਫਰਾਰ ਕਾਤਲਾਂ ਤਕ ਪਹੁੰਚਣ ਲਈ ਪੰਜਾਬ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਸੇ ਦੌਰਾਨ ਹੀ ਸਭ ਤੋਂ ਵਡੀ ਖਬਰ ਸਾਹਮਣੇ ਆਈ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਪਾਕਿਸਤਾਨੀ ਸਰਹੱਦ ਦੇ ਨੇੜੇ ਸੁੰਨਸਾਨ ਇਲਾਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪਿੰਡ ਚੀਚਾ ਭਕਨਾ ਤੇ ਪਿੰਡ ਹੁਸ਼ਿਆਰਨਗਰ ਵਿੱਚ ਬਣੀ ਪੁਰਾਣੀ ਹਵੇਲੀ ਵਿੱਚ ਲੁਕੇ ਹੋਏ ਸਨ। ਇਸ ਦੌਰਾਨ ਜਦ ਪੁਲਿਸ ਨੂੰ ਉਕਤ ਬਾਰੇ ਪਤਾ ਲੱਗਾ ਤਾਂ ਉਹ ਉੱਥੇ ਪਹੁੰਚੇ ਤਾਂ ਗੈਂਗਸਟਰਾਂ ਨੇ ਉਹਨਾਂ ਉਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਜਵਾਬ ਵਿਚ ਪੰਜਾਬ ਪੁਲਿਸ ਨੇ ਵੀ ਫਾਈਰਿੰਗ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਕੁੱਸਾ ਅਤੇ ਜਗਰੂਪ ਸਿੰਘ ਉਰਫ਼ ਰੂਪਾ ਸਣੇ 4 ਗੈਂਗਸਟਰਾਂ ਨੂੰ ਮਾਰ ਦਿੱਤਾ ਹੈ।


