ਕੈਨੇਡਾ ‘ਚ ਗੈਂਗਵਾਰ; 2 ਪੰਜਾਬੀ ਨੌਜਵਾਨਾਂ ਦੀ ਮੌਤ…

ਕੈਨੇਡਾ ‘ਚ ਗੈਂਗਵਾਰ; 2 ਪੰਜਾਬੀ ਨੌਜਵਾਨਾਂ ਦੀ ਮੌਤ…

ਵੀਓਪੀ ਬਿਊਰੋ – ਪੰਜਾਬ ਵਿਚ ਇਸ ਸਮੇਂ ਗੈਂਗਵਾਰ ਭਾਰੂ ਹੈ, ਤਾਂ ਕੈਨੇਡਾ ਰਹਿੰਦੇ ਪੰਜਾਬੀਆਂ ਨੇ ਵੀ ਗੈਂਗਵਾਰ ਨੂੰ ਕਾਫੀ ਹਵਾ ਦਿੱਤੀ ਹੋਈ ਹੈ। ਕੈਨੇਡਾ ਤੋਂ ਹੁਣ ਇਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਗੈਂਗਵਾਰ ਵਿਚ 2 ਪੰਜਾਬੀ ਨੌਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ ਹੈ। ਉਕਤ ਘਟਨਾ ਕੈਨੇਡਾ ਦੇ ਵਿਲੇਜ ਵ੍ਹਿਸਲ ਵਿਖੇ ਵਾਪਰੀ ਹੈ। ਜਾਣਕਾਰੀ ਮੁਤਾਬਕ ਇਸ ਗੈਂਗਵਾਰ ਵਿਚ ਬ੍ਰਦਰਜ਼ ਕੀਪਰਜ਼ ਗੈਂਗ ਦੇ ਮੈਂਬਰ ਮਨਿੰਰਦਰ ਧਾਲੀਵਾਲ (29) ਦੀ ਮੌਕੇ ‘ਤੇ ਮੌਤ ਹੋ ਗਈ। ਇਸ ਦੌਰਾਨ ਨੇੜੇ ਹੀ ਟਰੱਕ ਚਾਲਕ ਨੌਜਵਾਨ ਸਤਿੰਦਰ ਗਿੱਲ ਦੀ ਵੀ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਚਾਲਕ ਨੌਜਵਾਨ ਸਤਿੰਦਰ ਗਿੱਲ ਦਾ ਉਕਤ ਕਿਸੇ ਵੀ ਝਗੜੇ ਜਾਂ ਗੈਂਗਵਾਰ ਨਾਲ ਕੋਈ ਸਬੰਧ ਨਹੀਂ ਸੀ। ਇਸ ਦੌਰਾਨ ਸਥਾਨਕ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸ਼ੂਟਰਾਂ ਨੂੰ ਕਾਬੂ ਕਰ ਲਿਆ ਹੈ। ‘ਵੈਨਕੂਵਰ ਸਨ’ ਦੀ ਰਿਪੋਰਟ ਅਨੁਸਾਰ ਵ੍ਹਿਸਲ ਵਿਲੇਜ ਦੇ ਇਕ ਹੋਟਲ ਨੇੜੇ ਹੋਈ ਗੋਲ਼ੀਬਾਰੀ ਦੌਰਾਨ ਬ੍ਰਦਰਜ਼ ਕੀਪਰਜ਼ ਗੈਂਗ ਦਾ ਮੈਂਬਰ 29 ਸਾਲਾ ਮਨਿੰਦਰ ਧਾਲੀਵਾਲ ਆਪਣੇ ਇਕ ਸਾਥੀ ਸਤਿੰਦਰ ਗਿੱਲ ਨਾਲ ਮੌਜੂਦ ਸੀ। ਧਾਲੀਵਾਲ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗਿੱਲ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਸ ਤੋਂ ਬਾਅਦ ਗਿੱਲ ਨੂੰ ਲੋਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਧਾਲੀਵਾਲ ਦੇ ਵੱਡੇ ਭਰਾ ਦੀ ਵੀ ਪਿਛਲੇ ਸਾਲ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

error: Content is protected !!