ਦਿੱਗਜ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਜੀਠੀਆ ਖਿਲਾਫ਼ ਡਰੱਗ ਮਾਮਲਾ ਦਰਜ ਗਿਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਹੁਣ ਤੱਕ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਸ ਦੀ ਸੁਣਵਾਈ ਤੋਂ ਅਲੱਗ ਹੋ ਚੁੱਕੇ ਹਨ। ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ।



ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ਼ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ।