ਹਰਿਆਣਾ ਪੁਲਿਸ ਨੇ ਅੰਬਾਲਾ ਛਾਉਣੀ ਦੇ ਨਾਲ ਲੱਗਦੇ ਪਿੰਡ ਬਾਬਲ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਦੱਸਿਆ ਕਿ ਟੀਮ ਨੇ ਸ਼ਨੀਵਾਰ ਰਾਤ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਕੀਤੇ।



ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਵਿੱਚ ਸ਼ਸ਼ਾਂਕ ਪਾਂਡੇ, ਸਾਹਿਲ ਉਰਫ ਬੱਗਾ, ਅਸ਼ਵਨੀ ਉਰਫ ਮਨੀਸ਼ ਅਤੇ ਬੰਟੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਸ਼ਸ਼ਾਂਕ ਗੋਰਖਪੁਰ (ਯੂਪੀ) ਦਾ ਰਹਿਣ ਵਾਲਾ ਹੈ ਜਦਕਿ ਬਾਕੀ ਤਿੰਨ ਅੰਬਾਲਾ ਦੇ ਰਹਿਣ ਵਾਲੇ ਹਨ।ਪੁਲਿਸ ਨੇ ਦੱਸਿਆ ਕਿ ਇਤਲਾਹ ਮਿਲਣ ‘ਤੇ ਪੁਲਿਸ ਨੇ ਜਾਲ ਵਿਛਾ ਕੇ ਪਿੰਡ ਬੱਬਲ ਦੇ ਸ਼ਮਸ਼ਾਨਘਾਟ ਨੇੜਿਓਂ ਕਾਬੂ ਕਰ ਲਿਆ।
ਇੱਕ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ, “ਗ੍ਰਿਫ਼ਤਾਰ ਕੀਤੇ ਗਏ ਸਾਰੇ ਵਿਅਕਤੀ ਲਾਰੈਂਸ ਬਿਸ਼ਨੋਈ ਗੈਂਗ ਦੇ ਐਕਟਿਵ ਮੈਂਬਰ ਹਨ।” ਪੁਲਿਸ ਨੇ ਐਤਵਾਰ ਨੂੰ ਇਨ੍ਹਾਂ ਖਿਲਾਫ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।