ਵੀਓਪੀ ਬਿਊਰੋ – ਸਰਹੱਦੀ ਇਲਾਕੇ ਫ਼ਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨੀ ਪੱਖੀ ਨਾਅਰੇ ਲਿਖ ਦਿੱਤੇ। ਇਸ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਤੁਰੰਤ ਉੱਥੇ ਆ ਕੇ ਖਾਲਿਸਾਤਾਨੀ ਨਾਅਰਿਆਂ ਨੂੰ ਮਿਟਾ ਦਿੱਤਾ। ਪੁਲਿਸ ਨੇ ਨਾਅਰੇ ਲਿਖਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਫ਼ਿਰੋਜ਼ਪੁਰ ਪੁਲਿਸ ਦੀ ਟੀਮ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀਆਂ ਫੂਟੇਜ਼ ਚੈੱਕ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਰਸਤਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਤੁਹਾਨੂੰ ਦੱਸ ਦੇਇਏ ਕਿ ਇਸ ਤੋਂ ਪਹਿਲਾਂ ਵੀ ਜਲੰਧਰ, ਸੰਗਰੂਰ, ਫਰੀਦਕੋਟ ਤੇ ਹੌਰਨਾਂ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਜਾ ਚੁੱਕੇ ਹਨ ਅਤੇ ਪਿਛਲੇ ਦਿਨੀਂ ਹੀ ਪਟਿਆਲਾ ਕਾਲੀ ਮਾਤਾ ਮੰਦਰ ਬਾਹਰ ਵੀ ਖਾਲਿਸਤਾਨੀ ਹਮਾਇਤੀ ਪੋਸਟਰ ਲਾਏ ਸਨ ਅਤੇ ਪਿਛਲੇ ਦਿਨੀਂ ਹੀ ਪੁਲਿਸ ਨੇ ਉਹਨਾਂ ਨੂੰ ਕਾਬੂ ਵੀ ਕੀਤੇ ਹੈ। ਇਸ ਤੋਂ ਪਹਿਲਾਂ ਜਲੰਧਰ ਵਿਚ ਵੀ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਨੂੰ ਹਰਿਆਣਾ ਤੋਂ ਕਾਬੂ ਕਰ ਲਿਆ ਗਿਆ ਸੀ। ਪੁਲਿਸ ਇਸ ਮਾਮਲੇ ਵਿਚ ਪਹਿਲਾ ਵੀ ਦੱਸ ਚੁੱਕੀ ਹੈ ਕਿ ਕੁਝ ਲੋਕ ਪੈਸਿਆਂ ਦੇ ਲਾਲਚ ਵਿਚ ਆ ਕੇ ਅਜਿਹੀਆਂ ਹਰਕਤਾਂ ਕਰ ਦਿੰਦੇ ਹਨ।


