ਮੋਗਾ (ਵੀਓਪੀ ਬਿਊਰੋ) 3 ਸਾਲ ਪਹਿਲਾਂ ਵਿਆਹ ਕਰਵਾ ਕੇ ਕੈਨੇਡਾ ਦੇ ਸ਼ਹਿਰ ਟੋਰਾਂਟੋ ਗਈ ਪੰਜਾਬ ਦੇ ਜ਼ਿਲ੍ਹਾ ਮੋਗਾ ਦੀ ਮੁਟਿਆਰ ਵੱਲੋਂ ਟੋਰਾਂਟੋ ਵਿਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਤੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ।ਪਤਾ ਲੱਗਾ ਹੈ ਕਿ ਜਸਪ੍ਰੀਤ ਕੌਰ ਮੋਗੇ ਦੇ ਨੇੜੇ ਪਿੰਡ ਖਾਈ ਤੋਂ ਤਿੰਨ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਟਰਾਂਟੋ ਪਹੁੰਚੀ ਸੀ। ਇਹ ਵੀ ਪਤਾ ਲੱਗਾ ਹੈ ਕਿ ਜਸਪ੍ਰੀਤ ਕੌਰ ਬਰਨਾਲਾ ਦੇ ਇਕ ਪਿੰਡ ‘ਚ ਵਿਆਹੀ ਹੋਈ ਸੀ ਜੋ ਸੁਹਰਾ ਪਰਿਵਾਰ ਨਾਲ ਕੈਨੇਡਾ ਰਹਿ ਰਹੀ ਸੀ। ਫਿਲਹਾਲ ਮਾਮਲਾ ਕੀ ਹੈ ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।


