ਸੰਗਰੂਰ (ਵੀਓਪੀ ਬਿਊਰੋ) ਸਥਾਨਕ ਜਿਲ੍ਹੇ ਦੇ ਹਲਕਾ ਚੀਮਾ ਮੰਡੀ ਦੇ ਨੇੜਲੇ ਪਿੰਡ ਫਲੇੜਾ ਤੋਂ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿੱਥੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਉਸ ਸਮੇਂ ਮੌਤ ਹੋ ਗਈ, ਜਦ ਉਹ ਖੇਤਾਂ ਵਿਚ ਕੰਮ ਕਰ ਰਹੇ ਸਨ। ਘਟਨਾ ਤੋਂ ਬਾਅਦ ਘਰ ਵਾਲਿਆਂ ਦੇ ਹੋਸ਼ ਉਡ ਗਏ, ਦੋ ਸਕੇ ਭਰਾਵਾਂ ਦੀ ਮੌਤ ਦਾ ਸਦਮਾ ਬਹੁਤ ਵੱਡਾ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਫਲੇੜਾ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁਖ ਅਤੇ ਕਲੱਬ ਪ੍ਰਧਾਨ ਹਰਦੀਪ ਸਿੰਘ ਭੰਗੂ ਨੇ ਦੱਸਿਆ ਕਿ ਬੱਲਾ ਰਾਮ (23 ਸਾਲ) ਤੇ ਵਿੱਕੀ ਸ਼ਰਮਾ (28 ਸਾਲ) ਸਪੁੱਤਰ ਸਵ. ਮਿੱਠੂ ਰਾਮ ਜੋ ਕਿ ਖੇਤ ਵਿੱਚ ਕੰਮ ਕਰ ਰਹੇ ਸਨ, ਦੀ ਕਰੰਟ ਲੱਗ ਜਾਣ ਕਾਰਨ ਮੌਤ ਹੋ ਗਈ ਹੈ। ਅਚਾਨਕ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।


