Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
July
26
ਪੰਜਾਬ ਦੇ ਡੀਜੀਪੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਕੀਤੀ ਮੀਟਿੰਗ, ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਨਾਲ ਦਿੱਤੇ ਇਹ ਵੀ ਆਦੇਸ਼
Latest News
Punjab
ਪੰਜਾਬ ਦੇ ਡੀਜੀਪੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਕੀਤੀ ਮੀਟਿੰਗ, ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਨਾਲ ਦਿੱਤੇ ਇਹ ਵੀ ਆਦੇਸ਼
July 26, 2022
Voice of Punjab
ਪੰਜਾਬ ਦੇ ਡੀਜੀਪੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਕੀਤੀ ਮੀਟਿੰਗ, ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਨਾਲ ਦਿੱਤੇ ਇਹ ਵੀ ਆਦੇਸ਼
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਨੇ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖਤ ਕਰਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਮੇਤ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲਾਂਕਿ ਬਹੁਤੇ ਪੁਲਿਸ ਮੁਖੀਆਂ ਵੱਲੋਂ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ, ਜਿਸ ਵਿੱਚ ਤਕਨਾਲੋਜੀ ਦੀ ਵਰਤੋਂ ਸ਼ਾਮਲ ਹੈ, ਅਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਜ਼ਰੂਰਤ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਪੁਲਿਸ ਹੈੱਡਕੁਆਰਟਰਾਂ ਨੂੰ ਤਕਨੀਕੀ ਤੌਰ ‘ਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।
ਉਨ੍ਹਾਂ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਮਾਮਲੇ ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਵਪਾਰਕ ਬਰਾਮਦਗੀ ‘ਤੇ ਧਿਆਨ ਕੇਂਦਰਿਤ ਕਰਨ ਅਤੇ ਪੀਆਈਟੀ-ਐਨਡੀਪੀਐਸ ਐਕਟ ਅਧੀਨ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਿਹਾ। ਡੀਜੀਪੀ ਗੌਰਵ ਯਾਦਵ ਨੇ ਸੀਪੀਜ਼/ਐਸਐਸਪੀਜ਼ ਨੂੰ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ਼) ਅਤੇ ਜ਼ਮਾਨਤ ‘ਤੇ ਭੱਜਣ ਵਾਲਿਆਂ ਦੀ ਗ੍ਰਿਫਤਾਰੀ ਨੂੰ ਤਰਜੀਹ ਦੇਣ ਦੇ ਆਦੇਸ਼ ਦਿੱਤੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੇ ਜਨਤਕ ਸ਼ਿਕਾਇਤ ਨਿਵਾਰਨ (ਪੀਜੀਆਰ) ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਕਰਾਰਦਿਆਂ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਆਂ ਦੇਣ ਦੇ ਉਦੇਸ਼ ਨਾਲ ਇੱਕ ਪੋਰਟਲ- pgd.punjabpolice.gov.in ਲਾਂਚ ਕੀਤਾ ਸੀ। ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਵੈੱਬਸਾਈਟ ‘ਤੇ ਜਾ ਕੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਆਪਣਾ ਨਾਮ ਅਤੇ ਮੋਬਾਈਲ ਨੰਬਰ ਭਰਨ ਸਮੇਤ ਕੁਝ ਸਧਾਰਨ ਕਦਮਾਂ ਨਾਲ ਸਥਾਈ ਅਕਾਊਂਟ ਬਣਾ ਸਕਦਾ ਹੈ। ਇਸ ਉਪਰੰਤ ਇੱਕ ਪਾਸਵਰਡ ਜਾਰੀ ਕੀਤਾ ਜਾਵੇਗਾ ਅਤੇ ਪੋਰਟਲ ‘ਤੇ ਇੱਕ ਸਥਾਈ ਅਕਾਊਂਟ ਬਣ ਜਾਵੇਗਾ।
Post navigation
ਜਥੇਦਾਰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਲੱਗੇ ਬੰਦੀ ਸਿੰਘਾਂ ਦੇ ਪੋਸਟਰ, ਪੜ੍ਹੋ ਕਾਰਣ
ਮਸ਼ਹੂਰ ਪੰਜਾਬੀ ਗਾਇਕ ਦਾ ਇੰਗਲੈਂਡ ਵਿਚ ਹੋਇਆ ਦਿਹਾਂਤ, ਕਾਫੀ ਸਮੇਂ ਤੋ ਚਲ ਰਹੇ ਸਨ ਬੀਮਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us