Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2022
July
26
ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਲਾਇਆ ਰਗੜਾ, ਕਿਹਾ- ਆਮ ਆਦਮੀ ਦੀ ਜੇਬ ‘ਤੇ ਡਾਕਾ ਮਾਰ ਰਹੀ ਕੇਂਦਰ ਦੀ ਮੋਦੀ ਸਰਕਾਰ ਸਰਕਾਰ
National
Politics
ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਲਾਇਆ ਰਗੜਾ, ਕਿਹਾ- ਆਮ ਆਦਮੀ ਦੀ ਜੇਬ ‘ਤੇ ਡਾਕਾ ਮਾਰ ਰਹੀ ਕੇਂਦਰ ਦੀ ਮੋਦੀ ਸਰਕਾਰ ਸਰਕਾਰ
July 26, 2022
Voice of Punjab
ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਲਾਇਆ ਰਗੜਾ, ਕਿਹਾ- ਆਮ ਆਦਮੀ ਦੀ ਜੇਬ ‘ਤੇ ਡਾਕਾ ਮਾਰ ਰਹੀ ਕੇਂਦਰ ਦੀ ਮੋਦੀ ਸਰਕਾਰ ਸਰਕਾਰ
ਚੰਡੀਗੜ੍ਹ (ਵੀਓਪੀ ਬਿਊਰੋ) ਦੇਸ਼ ਵਿਚ ਨਿੱਤ ਵੱਧ ਰਹੀ ਮਹਿੰਗਾਈ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ। ਕੇਂਦਰ ਦੀ ਮੋਦੀ ਸਰਕਾਰ ਨਿੱਤ ਵੱਧਦੀ ਮਹਿੰਗਾਈ ਨਾਲ ਨਜਿੱਠਣ ਵਿਚ ਨਾਕਾਮ ਰਹੀ ਹੈ। ਇਹ ਦੋਸ਼ ਲਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੋਮਵਾਰ ਨੂੰ ਇੱਕ ਟਵੀਟ ਰਾਹੀਂ ਦੱਸਿਆ ਕਿ ਪਿਛਲੇ ਇਕ ਸਾਲ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 78 ਵਾਰ ਤੇ ਡੀਜ਼ਲ ਦੀਆਂ ਕੀਮਤਾਂ ‘ਚ 76 ਵਾਰ ਵਾਧਾ ਕੀਤਾ ਗਿਆ ਹੈ।
ਰਾਜ ਸਭਾ ਮੈਂਬਰ ਚੱਢਾ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹਨਾਂ ਹੈਰਾਨੀਜਨਕ ਅੰਕੜਿਆਂ ਦਾ ਖ਼ੁਲਾਸਾ ਕੀਤਾ ਹੈ। ਐਨਾ ਹੀ ਨਹੀਂ ਸਗੋਂ ਇਸੇ ਮਿਆਦ (2021-2022) ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ ਹੈ। ਕੇਂਦਰ ਸਰਕਾਰ ਨੇ ਵਿੱਤੀ ਸਾਲ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।
ਰਾਘਵ ਚੱਢਾ ਨੇ ਆਪਣੇ ਟਵੀਟ ਵਿੱਚ ਲਿਖਿਆ, “ਸੰਸਦ ਵਿੱਚ ਉਨਹਾਂ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਪਿਛਲੇ ਇੱਕ ਸਾਲ ਵਿੱਚ ਕਿੰਨੀ ਵਾਰ ਪੈਟਰੋਲ ਦੀਆਂ ਕੀਮਤਾਂ ਵਧੀਆਂ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਪਿਛਲੇ ਇੱਕ ਸਾਲ ਵਿੱਚ ਪੈਟਰੋਲ ਦੀਆਂ ਕੀਮਤਾਂ ਪੈਟਰੋਲ 78 ਵਾਰ ਅਤੇ ਡੀਜ਼ਲ ਦੀ ਕੀਮਤ 76 ਵਾਰ ਵਧਾਈ ਗਈ ਹੈ, ਇਹ ਜਨਤਾ ਦੀ ਜੇਬ ‘ਤੇ ਡਾਕਾ ਹੈ।”
ਚੱਢਾ ਨੇ ਕਿਹਾ ਕਿ ਭਾਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 2021-22 ਵਿੱਚ ਪੈਟਰੋਲੀਅਮ ਪਦਾਰਥਾਂ ਤੋਂ 4 ਲੱਖ 92 ਹਜ਼ਾਰ 303 ਕਰੋੜ ਰੁਪਏ ਦਾ ਭਾਰੀ ਮਾਲੀਆ ਇਕੱਠਾ ਕੀਤਾ ਹੈ ਪਰ ਫਿਰ ਵੀ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਵਿੱਤੀ ਸਹਾਇਤਾ ਦੇਣ ਦੀ ਬਜਾਏ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਧਾ ਕੇ ਗਰੀਬ ਤੇ ਆਮ ਲੋਕਾਂ ‘ਤੇ ਵਾਧੂ ਬੋਝ ਪਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤੰਜ਼ ਕੱਸਦਿਆਂ ਸੰਸਦ ਮੈਂਬਰ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਨਿਰੰਤਰਤਾ, ਇਕਸਾਰਤਾ ਅਤੇ ਤਾਲਮੇਲ ਮਹਿਜ਼ ਮਹਿੰਗਾਈ ਦੇ ਮਾਮਲੇ ‘ਚ ਅਸਧਾਰਨ ਉੱਚਾਈਆਂ ਨੂੰ ਹਾਸਲ ਕਰਨ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਤੇਲ, ਦੁੱਧ ਅਤੇ ਆਂਡਿਆਂ ਦੀਆਂ ਕੀਮਤਾਂ ਰਿਕਾਰਡ ਤੇਜ਼ੀ ਨਾਲ ਵਧੀਆਂ ਹਨ, ਜਿਸ ਨੇ ਦੇਸ਼ ਦੇ ਆਮ ਲੋਕਾਂ ‘ਤੇ ਵਿੱਤੀ ਬੋਝ ਵਧਾ ਦਿੱਤਾ ਹੈ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਗਰੀਬਾਂ ਅਤੇ ਆਮ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਅਤੇ ਉਹ ਸਿਰਫ਼ ਆਪਣੇ ਕੁਝ ਖਾਸ ‘ਦੋਸਤਾਂ’ ਨੂੰ ਖੁਸ਼ ਕਰਨ ‘ਤੇ ਲੱਗੀ ਹੈ, ਜੋ ਦਿਨੋ-ਦਿਨ ਹੋਰ ਅਮੀਰ ਹੁੰਦੇ ਜਾ ਰਹੇ ਹਨ।
Post navigation
ਸੇਮੀ ਪਿੰਡ ‘ਚ ਮਿਲੀ ਲਾਸ਼, ਲੋਕਾਂ ਨੇ ਧੜ ਤੋਂ ਵੱਖ ਹੋਇਆ ਸਿਰ ਦੇਖਿਆ ਤਾਂ ਬੁਲਾਇਆ ਪੁਲਿਸ ਨੂੰ, ਜਾਂਚ ਦੌਰਾਨ ਪਤਾ ਲੱਗਾ…
ਪ੍ਰਭਾਤ ਵੇਲੇ ਨਸ਼ੇੜੀ ਨੇ ਖਤਮ ਕਰ ਲਿਆ ਆਪਣਾ ਪਰਿਵਾਰ, 6 ਸਾਲਾ ਧੀ ਤੇ ਪਤਨੀ ਦਾ ਕੀਤਾ ਕਤਲ, ਭਿਆਨਕ ਮੰਜ਼ਰ ਦੇਖ ਕੇ 10 ਸਾਲਾ ਲੜਕੇ ਨੇ ਭੱਜ ਕੇ ਬਚਾਈ ਜਾਨ…
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us