‘ਆਪ’ ਆਗੂ ਸਿੰਗਲਾ ਖਿਲਾਫ ਚਾਰਜਸ਼ੀਟ ਦਾਇਰ…

‘ਆਪ’ ਆਗੂ ਸਿੰਗਲਾ ਖਿਲਾਫ ਚਾਰਜਸ਼ੀਟ ਦਾਇਰ…


ਵੀਓਪੀ ਬਿਊਰੋ – ਸਰਕਾਰ ਬਣਨ ਤੋਂ 2 ਮਹੀਨੇ ਬਾਅਦ ਹੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਫਸ ਕੇ ਮੰਤਰੀ ਅਹੁਦੇ ਤੋਂ ਬਰਖਾਸਤ ਹੋਏ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਭ੍ਰਿਸ਼ਟਾਤਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਚਾਹੇ ਹੀ ਇਸ ਸਮੇਂ ਜ਼ਮਾਨਤ ਉੱਤੇ ਹਨ, ਪਰ ਉਹਨਾਂ ਖਿਲਾਫ ਹੁਣ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਡੀਐੱਸਪੀ ਬਿਕਰਮ ਬਰੜਾ ਨੇ ਅਦਾਲਤ ਵਿਚ ਉਹਨਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।
ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਫਸਣ ਤੋਂ ਬਾਅਦ ਭਗਵੰਤ ਮਾਨ ਦੀ ਕੈਬਨਿਟ ਤੋਂ ਅਸਤੀਫਾ ਦੇਣਾ ਪਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਵਿਜੇ ਸਿੰਗਲਾ ਨੂੰ ਮਈ ਵਿਚ ਰਿਸ਼ਵਤ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੇ ਸਿੰਗਲਾ ਨੂੰ 8 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ।

ਇਸ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਮਲਾ ਦਰਜ ਕਰ ਕੇ ਮੰਤਰੀ ਨੂੰ ਜੇਲ੍ਹ ਭੇਜ ਦਿੱਤਾ ਸੀ। ਸਿੰਗਲਾ ਸਮੇਤ ਓਐਸਡੀ ਪ੍ਰਦੀਪ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ

error: Content is protected !!