ਇਆਲੀ ਦੇ ਉੱਠੇ ਬਗਾਵਤੀ ਸੁਰਾਂ ਤੋਂ ਬਾਅਦ ਸੁਖਬੀਰ ਬਾਦਲ ਦੀ ਵਧੀ ਟੈਨਸ਼ਨ, ਅੱਜ ਚੰਡੀਗੜ੍ਹ ‘ਚ ਮੀਟਿੰਗ ਬੁਲਾ ਕੇ ਕਰਨਗੇ ‘ਝੂੰਦਾਂ ਰਿਪੋਰਟ’ ਬਾਰੇ ਮੰਥਨ, ਇਸੇ ਰਿਪੋਰਟ ਦਾ ਹਵਾਲਾ ਦੇ ਕੇ ਇਆਲੀ ਨੇ ਕਿਹਾ ਸੀ…

ਇਆਲੀ ਦੇ ਉੱਠੇ ਬਗਾਵਤੀ ਸੁਰਾਂ ਤੋਂ ਬਾਅਦ ਸੁਖਬੀਰ ਬਾਦਲ ਦੀ ਵਧੀ ਟੈਨਸ਼ਨ, ਅੱਜ ਚੰਡੀਗੜ੍ਹ ‘ਚ ਮੀਟਿੰਗ ਬੁਲਾ ਕੇ ਕਰਨਗੇ ‘ਝੂੰਦਾਂ ਰਿਪੋਰਟ’ ਬਾਰੇ ਮੰਥਨ, ਇਸੇ ਰਿਪੋਰਟ ਦਾ ਹਵਾਲਾ ਦੇ ਕੇ ਇਆਲੀ ਨੇ ਕਿਹਾ ਸੀ…

ਵੀਓਪੀ ਬਿਊਰੋ – ਪਿਛਲੇ ਕਾਫੀ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਅੰਦਰੂਨੀ ਘਮਾਸਾਨ ਛਿੜੀ ਹੋਈ ਹੈ। ਇਸ ਦੀ ਇਕ ਝਲਕ ਰਾਸ਼ਟਰਪਤੀ ਚੋਣ ਦੌਰਾਨ ਵੀ ਦੇਖਣ ਨੂੰ ਮਿਲੀ ਸੀ, ਜਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਦੇ ਹੱਕ ਵਿਚ ਵੋਟ ਪਾਉਣ ਦੀ ਗੱਲ ਕਹੀ ਸੀ ਅਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਉਹਨਾਂ ਦੀ ਪਾਰਟੀ ਭਾਜਪਾ ਦੇ ਹੱਕ ਵਿਚ ਦ੍ਰੋਪਦੀ ਮੁਰਮੂ ਨੂੰ ਵੋਟ ਪਾਵੇਗੀ ਤਾਂ ਇਸ ਦੌਰਾਨ ਉਹਨਾਂ ਦੀ ਹੀ ਪਾਰਟੀ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਇਸ ਗੱਲ ਦਾ ਵਿਰੋਧ ਕਰਦੇ ਹੋਏ, ਇਸ ਫੈਸਲੇ ਉੱਤੇ ਨਾਰਾਜ਼ਗੀ ਜਤਾਈ ਸੀ।

ਇਸ ਦ ਰਾਨ ਹੀ ਹੁਣ ਗੱਲ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਅੱਜ ਚੰਡੀਗੜ੍ਹ ਵਿਖੇ ਇਕ ਮੀਟਿੰਗ ਕਰਨ ਜਾ ਰਹੀ ਹੈ।ਇਸ ਦੌਰਾਨ ਪਾਰਟੀ ਦੇ ਸੀਨੀਅਰ ਲੀਡਰ ਇਕਬਾਲ ਝੂੰਦਾਂ ਦੀ ਰਿਪੋਰਟ ‘ਤੇ ਮੰਥਨ ਕਰਨਗੇ। ਇਸੇ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਹੀ ਮਨਪ੍ਰੀਤ ਸਿੰਘ ਇਆਲੀ ਨੇ ਕੀਤੀ ਸੀ ਅਤੇ ਇਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਹੀ ਮਨਪ੍ਰੀਤ ਸਿੰਘ ਇਆਲੀ ਨੇ ਪਿਛਲੇ ਦਿਨੀ ਹਾਈਕਮਾਂਡ ਦੇ ਫੈਸਲੇ ਦਾ ਵੀ ਵਿਰੋਧ ਕਰਦੇ ਹੋਏ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਸੀ। ਇਸ ਤੋਂ ਬਾਅਦ ਹੀ ਕਿਆਸ ਅਰਾਈਆਂ ਲਾ ਰਹੀਆਂ ਸਨ ਕਿ ਕਿਤੇ ਨਾ ਕਿਤੇ ਪਾਰਟੀ ਬਿਖਰ ਰਹੀ ਹੈ, ਇਸ ਲਈ ਸੀਨੀਅਰ ਲੀਡਰਸ਼ਿਪ ਨੇ ਇਸ ਲਈ ਮੰਥਨ ਕਰਨ ਲਈ ਅੱਜ ਮੀਟਿੰਗ ਬੁਲਾਈ ਹੈ।

ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦੀ ਬਾਈਕਾਟ ਕਰਦੇ ਹੋਏ ਕਿਹਾ ਸੀ ਕਿ ਪਾਰਟੀ ਨੂੰ ਸਮਰਥਨ ਤੋਂ ਪਹਿਲਾਂ ਪੰਜਾਬ ਦੇ ਹੱਕਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਅੱਗੇ ਮੁੱਦਾ ਰੱਖਣਾ ਚਾਹੀਦਾ ਸੀ। ਉਹਨਾਂ ਨੇ ਕਿਹਾ ਕਿ ਉਹ ਇਸ ਕਾਰਨ ਉਹ ਇਸ ਵੋਟਿੰਗ ਵਿੱਚੋਂ ਹਟ ਰਹੇ ਹਨ। ਇਸ ਸਮੇਂ ਪਾਰਟੀ ਲਈ ਵੀ ਕਿਸੇ ਨਾ ਕਿਸੇ ਤਰਹਾਂ ਸਾਰੇ ਆਗੂਆਂ ਨੂੰ ਇਕਜੁੱਟ ਰੱਖਣਾ ਚੁਣੌਤੀ ਹੈ ਕਿਉਂਕਿ ਕਿਤੇ ਨਾ ਕਿਤੇ ਸੁਖਬੀਰ ਬਾਦਲ ਨੂੰ ਵੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਚਿਹਰਾ ਬਦਲਣ ਦੀ ਮੰਗ ਕੀਤੀ ਜਾ ਰਹੀ ਹੈ।

error: Content is protected !!