ਪੰਜਾਬ ਸਰਕਾਰ ਨੇ ਕੇਜਰੀਵਾਲ ਤੇ ਰਾਘਵ ਚੱਢਾ ਨੂੰ ਦਿੱਤੀ ਹੋਈ ਜ਼ੈੱਡ ਪਲੱਸ ਸੁਰੱਖਿਆ, ਕਾਂਗਰਸ ਨੇ ਕਿਹਾ ਪੰਜਾਬੀਆਂ ਦੀ ਸੁਰੱਖਿਆ ਹਟਾ ਕੇ ਬਾਹਰੀਆਂ ਨੂੰ ਕਿਉਂ ਦਿੱਤੀ ਜਾ ਰਹੀ…

ਪੰਜਾਬ ਸਰਕਾਰ ਨੇ ਕੇਜਰੀਵਾਲ ਤੇ ਰਾਘਵ ਚੱਢਾ ਨੂੰ ਦਿੱਤੀ ਹੋਈ ਜ਼ੈੱਡ ਪਲੱਸ ਸੁਰੱਖਿਆ, ਕਾਂਗਰਸ ਨੇ ਕਿਹਾ ਪੰਜਾਬੀਆਂ ਦੀ ਸੁਰੱਖਿਆ ਹਟਾ ਕੇ ਬਾਹਰੀਆਂ ਨੂੰ ਕਿਉਂ ਦਿੱਤੀ ਜਾ ਰਹੀ…

ਵੀਓਪੀ ਬਿਊਰੋ – ਪਿਛਲੇ ਦਿਨੀਂ ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਇਸੇ ਕਾਰਨ ਹੀ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਏ ਹਨ। ਇਸ ਸਬੰਧੀ ਸਿਆਸੀ ਵਿਰੋਧੀਆਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਬਾਹਰੀ ਬੰਦਿਆਂ ਨੂੰ ਜਿਹਨਾਂ ਨੂੰ ਕਦੇ ਕੋਈ ਧਮਕੀ ਵੀ ਨਹੀਂ ਮਿਲੀ ਅਤੇ ਨਾ ਹੀ ਕੋਈ ਖਤਰਾ ਹੈ, ਉਹਨਾਂ ਨੂੰ ਪੰਜਾਬ ਦੇ ਕੋਟੇ ਵਿੱਚੋਂ ਸੁਰੱਖਿਆ ਦਿੱਤੀ ਜਾ ਰਹੀ ਹੈ। ਇਸੇ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਸਰਕਾਰ ਨੂੰ ਘੇਰਿਆ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸੀ ਵਿਧਾਇਕ ਤੇ ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੁਮਰਾਹ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਹੈ। ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਚ ਜਿਹਨਾਂ 16 ਵਿਅਕਤੀਆਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ, ਉਹਨਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਨਾ ਵੀ ਹੈ, ਜਿਸ ਨੂੰ ਨਾਲ ਆਮ ਆਦਮੀ ਪਾਰਟੀ ਪੰਜਾਬ ਦਾ ਕਨਵੀਨਰ ਦੱਸਿਆ ਗਿਆ ਹੈ ਜਦਕਿ ਕਨਵੀਨਰ ਤਾਂ ਮੁੱਖ ਮੰਤਰੀ ਭਗਵੰਤ ਮਾਨ ਹੈ।

ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਰੱਖਿਆ ਦੇਣ ਲਈ ਹੀ ਪੁਲਿਸ ਰਿਕਾਰਡ ਵਿਚ ਇੰਝ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਰਾਘਵ ਚੱਢਾ ਰਾਜ ਸਭਾ ਦਾ ਮੈਂਬਰ ਹੈ ਤੇ ਉਸ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ, ਤਾਂ ਉਸ ਦੇ ਵਾਂਗ 6 ਹੋਰ ਵੀ ਰਾਜ ਸਭਾ ਮੈਂਬਰ ਹਨ ਪਰ ਉਹਨਾਂ ਨੂੰ ਰਾਘਵ ਚੱਢਾ ਵਾਂਗ ਜ਼ੈੱਡ ਪਲੱਸ ਸੁਰੱਖਿਆ ਕਿਉਂ ਨਹੀਂ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਇੰਝ ਕੀਤਾ ਹੈ। ਇਸ ਦੌਰਾਨ ਖਹਿਰਾ ਦੇ ਦੋਸ਼ਾਂ ਮਗਰੋਂ ਪੰਜਾਬ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਹੈ ਕਿ ਸੁਰੱਖਿਆ ਸਬੰਧਤ ਦਸਤਾਵੇਜ਼ ਅਧਿਕਾਰਤ ਨਹੀਂ ਹਨ।

error: Content is protected !!