ਪੰਜਾਬ ‘ਚ ਮੰਕੀਪਾਕਸ ਦੀ ਦਸਤਕ; ਯਾਤਰੀ ਤੇ ਬੱਚਿਆਂ ‘ਚ ਦਿਖੇ ਲੱਛਣ, ਸਕੂਲ ਬੰਦ ਤੇ ਸਿਹਤ ਵਿਭਾਗ ਨੇ ਕਿਹਾ…

ਪੰਜਾਬ ‘ਚ ਮੰਕੀਪਾਕਸ ਦੀ ਦਸਤਕ; ਯਾਤਰੀ ਤੇ ਬੱਚਿਆਂ ‘ਚ ਦਿਖੇ ਲੱਛਣ, ਸਕੂਲ ਬੰਦ ਤੇ ਸਿਹਤ ਵਿਭਾਗ ਨੇ ਕਿਹਾ…

ਵੀਓਪੀ ਬਿਊਰੋ – ਮੰਕੀਪਾਕਸ ਨੇ ਇਸ ਸਮੇਂ ਦੁਨੀਆ ਭਰ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਇਸ ਦੌਰਾਨ ਹੀ ਪੰਜਾਬ ਤੇ ਇਸ ਦੇ ਗੁਆਂਢੀਆਂ ਸੂਬਿਆਂ ਵਿਚ ਵੀ ਇਸ ਸਮੇਂ ਮੰਕੀਪਾਕਸ ਦਾ ਖਤਰਾ ਵੱਧ ਰਿਹਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕੁਝ ਸਕੂਲਾਂ ਵਿਚ ਛੋਟੀਆਂ ਜਮਾਤਾਂ ਦੇ ਬੱਚਿਆਂ ਵਿਚ ਹੱਥਾਂ-ਪੈਰਾਂ ਉੱਤੇ ਛਾਲਿਆਂ ਵਰਗੇ ਲੱਛਣ ਦਿਖਾਈ ਦੇਣ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਸੇਂਟ ਕਬੀਰ ਸਕੂਲ ਸੈਕਟਰ-26, ਦਿੱਲੀ ਪਬਲਿਕ ਸਕੂਲ ਸੈਕਟਰ-40 ਅਤੇ ਭਵਨ ਵਿਦਿਆਲਿਆ ਸੈਕਟਰ-33 ਨੂੰ ਛੋਟੇ ਬੱਚਿਆਂ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਕਿਹਾ ਕਿ ਇਹ ਸਭ ਬੱਚਿਆਂ ਦੀ ਸਿਹਤ ਸੰਭਾਲ ਲਈ ਕਦਮ ਉਠਾਏ ਜਾ ਰਹੇ ਹਨ।

ਇਸ ਤੋਂ ਬਾਅਦ ਸਕੂਲਾਂ ਨੇ 28 ਜੁਲਾਈ ਤੋਂ ਆਫਲਾਈਨ ਬੰਦ ਕਰਕੇ ਪ੍ਰੀ ਨਰਸਰੀ ਤੋਂ ਦੂਜੀ ਜਮਾਤ ਤਕ ਆਨਲਾਈਨ ਪੜ੍ਹਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਮੇਂ ਇਲਾਕਾ ਵਾਸੀਆਂ ਨੂੰ ਬਚਾਅ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਕਿ ਥੋੜਾ ਵੀ ਲੱਛਣ ਨਜ਼ਰ ਆਉਣ ਉੱਥੇ ਜਲਦ ਤੋਂ ਜਲਦ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਬੁੱਧਵਾਰ ਦੁਪਹਿਰ 12.30 ਵਜੇ ਸਕੂਲ ਤੋਂ ਘਰ ਜਾਂਦੇ ਸਮੇਂ ਬੱਚੇ ਦੇ ਹੱਥਾਂ, ਪੈਰਾਂ ਅਤੇ ਮੂੰਹ ‘ਤੇ ਛਾਲੇ ਪਾਏ ਗਏ, ਜਿਸ ਨੂੰ ਦੇਖਦੇ ਹੋਏ ਸਕੂਲ ਦੀ ਪ੍ਰਿੰਸੀਪਲ ਸ਼ਿਲਪੀ ਸੂਦ ਗਿੱਲ ਨੇ ਮਾਪਿਆਂ ਨੂੰ ਸਰਕੂਲਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਦੀ ਦੇਖਭਾਲ ਕੀਤੀ ਜਾਵੇ।

ਸਿਹਤ ਵਿਭਾਗ ਵੱਲੋਂ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਬੱਚਿਆਂ ਨੂੰ ਬੁਖਾਰ, ਖੰਘ, ਜ਼ੁਕਾਮ ਜਾਂ ਕੋਈ ਹੋਰ ਸ਼ੱਕੀ ਲੱਛਣ ਦਿਖਾਈ ਦੇਣ ਤਾਂ ਉਨ੍ਹਾਂ ਨੂੰ ਡਾਕਟਰ ਨੂੰ ਦਿਖਾਓ ਤਾਂ ਜੋ ਕੋਈ ਸਮੱਸਿਆ ਨਾ ਆਵੇ। ਮੰਕੀਪਾਕਸ ਨੂੰ ਦੇਖਦੇ ਹੋਣ ਇਹ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਸਿਹਤ ਵਿਭਾਗ ਤੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਜ਼ਰੂਰੀ ਹੈ। ਸਕੂਲ ਦੇ ਨਾਲ-ਨਾਲ ਪ੍ਰਸ਼ਾਸਨ ਨੂੰ ਵੀ ਇਸ ਬਾਰੇ ਕੋਈ ਫੈਸਲਾ ਲੈਣ ਦੀ ਲੋੜ ਹੈ। ਮੰਕੀਪੌਕਸ ਨੇ ਦਿੱਲੀ ਵਿੱਚ ਦਸਤਕ ਦੇ ਦਿੱਤੀ ਹੈ। ਪ੍ਰਸ਼ਾਸਨ ਨੂੰ ਸਕੂਲਾਂ ਲਈ ਵਿਸ਼ੇਸ਼ ਨਿਯਮ ਬਣਾ ਕੇ ਸੁਰੱਖਿਆ ਲਈ ਕੰਮ ਕਰਨਾ ਚਾਹੀਦਾ ਹੈ।

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਵੀ ਮੰਕੀਪਾਕਸ ਨੇ ਦਸਤਕ ਦੇ ਦਿੱਤੀ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਸਦੇ ਨਮੂਨੇ ਜਾਂਚ ਲਈ ਮੈਡੀਕਲ ਕਾਲਜ ਦੀ ਵਾਇਰਲ ਰਿਸਰਚ ਐਂਡ ਡਾਇਗਨੌਸਟਿਕ ਲੈਬਾਰਟਰੀ ਵਿੱਚ ਭੇਜੇ ਗਏ ਹਨ। ਫਿਲਹਾਲ ਸਿਹਤ ਵਿਭਾਗ ਉਕਤ ਮਰੀਜ਼ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਹੈ। ਸੋਮਵਾਰ ਨੂੰ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਕੀਪਾਕਸ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਸੀ। ਮੰਗਲਵਾਰ ਨੂੰ ਦਿੱਲੀ ਤੋਂ ਆਉਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਵੀ ਜਾਂਚ ਕੀਤੀ ਗਈ।

error: Content is protected !!