ਬਗਵਾਤੀ ਸੁਰਾਂ ਤੋਂ ਬਾਅਦ ਰੁੱਸਿਆ ਨੂੰ ਮਨਾਉਣ ਪੁੱਜੇ ਸੁਖਬੀਰ ਬਾਦਲ, ਸਵੇਰੇ ਬਣਾਈਆਂ ਕੋਰ ਕਮੇਟੀਆਂ ਸ਼ਾਮ ਨੂੰ ਕੀਤੀਆਂ ਭੰਗ…

ਬਗਵਾਤੀ ਸੁਰਾਂ ਤੋਂ ਬਾਅਦ ਰੁੱਸਿਆ ਨੂੰ ਮਨਾਉਣ ਪੁੱਜੇ ਸੁਖਬੀਰ ਬਾਦਲ, ਸਵੇਰੇ ਬਣਾਈਆਂ ਕੋਰ ਕਮੇਟੀਆਂ ਸ਼ਾਮ ਨੂੰ ਕੀਤੀਆਂ ਭੰਗ…

ਵੀਓਪੀ ਬਿਊਰੋ – ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਇਸ ਦੌਰਾਨ ਹੀ ਪਿਛਲੇ ਦਿਨੀਂ ਉੱਠੇ ਬਗਾਵਤੀ ਸੁਰਾਂ ਦਾ ਅਸਰ ਵੀ ਦੇਖਣ ਨੂੰ ਮਿਲਿਆ ਜਦ ਕੱਲ਼ ਸ਼ਾਮ ਨੂੰ ਅਕਾਲੀ ਦਲ ਦੀਆਂ ਸਾਰੀਆਂ ਇਕਾਈਆਂ, ਕੋਰ ਕਮੇਟੀਆਂ, ਅਹੁਦੇਦਾਰਾਂ ਸਮੇਤ ਸਾਰੇ ਵਿੰਗ ਵੀ ਭੰਗ ਕਰ ਦਿੱਤੇ ਗਏ। ਪਿਛਲੇ ਦਿਨੀਂ ਹੀ ਰਾਸ਼ਟਰਪਤੀ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਸੀ ਕਿ ਉਹ ਪਾਰਟੀ ਦੇ ਫੈਸਲੇ ਦੇ ਨਾਲ ਨਹੀਂ ਹਨ ਅਤੇ ਰਾਸ਼ਟਰਪਤੀ ਦੀ ਚੋਣ ਲਈ ਉਹ ਆਪਣੀ ਵੋਟ ਦੀ ਵਰਤੋਂ ਨਹੀਂ ਕਰਨਗੇ।

ਇਸ ਤੋਂ ਕੁਝ ਦਿਨਾਂ ਬਾਅਦ ਜਦ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਤਾਂ ਉਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਗੈਰ-ਹਾਜ਼ਰ ਰਹੇ। ਇਸ ਦੌਰਾਨ ਉਹਨਾਂ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਸਿੱਧੇ ਕੋਰ ਕਮੇਟੀ ਵਿੱਚ ਰੱਖਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਨੂੰ ਸਮੀਖਿਆ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ। ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਬਾਦਲ ਨੇ ਕਮੇਟੀ ਕਨਵੀਨਰ ਬਲਵਿੰਦਰ ਭੂੰਦੜ ਨੂੰ ਸਮੀਖਿਆ ਕਮੇਟੀ ਦੀ ਮੀਟਿੰਗ ਕਰਨ ਲਈ ਕਿਹਾ ਸੀ। ਝੂੰਦਾ ਕਮੇਟੀ ਦੀ ਰਿਪੋਰਟ ‘ਤੇ ਗੌਰ ਕਰੋ। ਫਿਰ ਸਾਂਝੀ ਰਾਏ ਬਣਾ ਕੇ ਕੋਰ ਕਮੇਟੀ ਵਿਚ ਲੈ ਕੇ ਆਉਣ। ਇਸ ਦੇ ਬਾਵਜੂਦ ਰਿਪੋਰਟ ਸਿੱਧੇ ਕੋਰ ਕਮੇਟੀ ਵਿੱਚ ਰੱਖੀ ਗਈ। ਮੈਂ ਰਿਪੋਰਟ ਵੀ ਨਹੀਂ ਪੜ੍ਹੀ। ਮੈਨੂੰ ਨਹੀਂ ਪਤਾ ਕਿ ਰਿਪੋਰਟ ਸਿੱਧੀ ਉੱਥੇ ਕਿਉਂ ਭੇਜੀ ਗਈ ਸੀ।

ਇਸ ਦੌਰਾਨ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ਉੱਥੇ ਉਹਨਾਂ ਨੂੰ ਮਿਲਣ ਲਈ ਗਏ। ਜਿਨ੍ਹਾਂ ਨੇ ਪ੍ਰਧਾਨ ਦੀ ਹਾਜ਼ਰੀ ਵਿੱਚ ਕੋਰ ਕਮੇਟੀ ਵਿੱਚ ਝੂੰਦਾ ਕਮੇਟੀ ਦੀ ਰਿਪੋਰਟ ਰੱਖਣ ’ਤੇ ਸਵਾਲ ਖੜ੍ਹੇ ਕੀਤੇ। ਇਸ ਮੁਲਾਕਾਤ ਤੋਂ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਨਾਲ ਲੈ ਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਸੀ। ਇਸ ਦੌਰਾਨ ਉਹਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ਉੱਤੇ ਲਿਆ ਸੀਅ ਅਤ ਕਿਹਾ ਕਿ ਪੰਜਾਬ ਵਿਚ ਇਕ ਨਹੀਂ ਸਗੋਂ ਕਿ ਕਈ ਮੁੱਖ ਮੰਤਰੀ ਸਰਕਾਰ ਨੂੰ ਚਲਾ ਰਹੇ ਹਨ।

error: Content is protected !!