‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ ਹੁਣ ਇਹ ਸਾਬਕਾ ਕਾਂਗਰਸੀ ਮੰਤਰੀ, 28 ਕਰੋੜ ਦੇ ਘਪਲੇ ਦੀ ਫਾਈਲ ਪੁੱਜੀ ਮੁੱਖ ਮੰਤਰੀ ਕੋਲ…

‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ ਹੁਣ ਇਹ ਸਾਬਕਾ ਕਾਂਗਰਸੀ ਮੰਤਰੀ, 28 ਕਰੋੜ ਦੇ ਘਪਲੇ ਦੀ ਫਾਈਲ ਪੁੱਜੀ ਮੁੱਖ ਮੰਤਰੀ ਕੋਲ…

ਵੀਓਪੀ ਬਿਊਰੋ – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਦੌਰਾਨ ਉਹਨਾਂ ਨੇ ਅਨੇਕਾਂ ਘਪਲਿਆਂ ਦਾ ਪਰਦਾਫਾਸ਼ ਕਰਨ ਅਤੇ ਕਈ ਮਾਮਲਿਆਂ ਵਿਚ ਜਾਂਚ ਸ਼ੁਰੂ ਕਰ ਕੇ ਕਾਰਵਾਈ ਕੀਤੀ ਹੈ। ਇਸ ਦੌਰਾਨ ਕਈ ਮਾਮਲਿਆਂ ਵਿਚ ਲੋਕ ਉਹਨਾਂ ਦੀ ਸ਼ਲਾਘਾ ਵੀ ਕਰ ਰਹੇ ਹਨ। ਇਸੇ ਦੌਰਾਨ ਉਹਨਾਂ ਨੇ ਕਈ ਸਾਬਕਾ ਮੰਤਰੀਆਂ ਨੂੰ ਵੀ ਜੇਲ ਦੀ ਹਵਾ ਖੁਆਈ ਹੈ।

ਇਸ ਦੌਰਾਨ ਹੀ ਇਕ ਨਵੀਂ ਖਬਰ ਵੀ ਸਾਹਮਣੇ ਆ ਹੀ ਹੈ ਕਿ ਕਾਂਗਰਸ ਦੇ ਸਾਬਕਾ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵੀ ਇਸ ਸਮੇਂ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਡਾਰ ‘ਚ ਆ ਗਏ ਹਨ। ਇਸ ਦੌਰਾਨ ਮਾਨ ਸਰਕਾਰ ਸਿਰਫ ਉਹਨਾਂ ਖਿਲਾਫ ਹੀ ਨਹੀਂ ਸਗੋਂ ਕਿ ਉਹਨਾਂ ਦੇ ਨਾਲ-ਨਾਲ 2 ਆਈਏਐੱਸ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਦੱਸਿਆ ਰਿਹਾ ਹੈ ਕਿ ਇਹ ਸਾਰਾ ਮਾਮਲਾ ਅੰਮ੍ਰਿਤਸਰ ‘ਚ ਜ਼ਮੀਨ ਦੇ ਸੌਦੇ ‘ਚ 28 ਕਰੋੜ ਦੀ ਧੋਖਾਧੜੀ ਦਾ ਦੋਸ਼ ਹੈ। ਇਸ ਤੋਂ ਬਾਅਦ ਇਹ ਕਾਂਗਰਸ ਦੇ ਕਿਸੇ ਸਾਬਕਾ ਮੰਤਰੀ ਖਿਲਾਫ ਇਕ ਹੋਰ ਵੱਡੀ ਕਾਰਵਾਈ ਹੋਵੇਗੀ।

ਇਸ ਸਬੰਧੀ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਵਿੱਚ ਸਾਬਕਾ ਮੰਤਰੀਆਂ ਅਤੇ 2 ਆਈ.ਏ.ਐਸ ਦੇ ਨਾਂ ਆਉਣ ਕਾਰਨ ਕਾਰਵਾਈ ਕਰਨਾ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਇਸ ਲਈ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਹੈ। ਮਾਮਲੇ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਵਿੱਚ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਨੂੰ ਵੇਚ ਦਿੱਤੀ ਸੀ। ਸਰਕਾਰ ਬਣਦਿਆਂ ਹੀ ਇਸ ਵਿਕਰੀ ਵਿੱਚ ਕਰੋੜਾਂ ਦੀ ਧੋਖਾਧੜੀ ਦਾ ਸ਼ੱਕ ਜਤਾਇਆ ਗਿਆ ਸੀ। ਉਸਨੇ 20 ਮਈ ਨੂੰ ਇਸਦੀ 3 ਮੈਂਬਰੀ ਜਾਂਚ ਟੀਮ ਬਣਾਈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਨੂੰ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਗਿਆ ਸੀ। ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਰਕਾਰ ਬਦਲੇ ਜਾਣ ਤੋਂ ਬਾਅਦ ਸਾਬਕਾ ਮੰਤਰੀ ਨੇ ਜਲਦਬਾਜੀ ਵਿਚ ਫਾਈਲ ‘ਤੇ ਦਸਤਖਤ ਕਰ ਦਿੱਤੇ। ਉਸ ਸਮੇਂ ਵੀ ਚੋਣ ਜ਼ਾਬਤਾ ਲਾਗੂ ਸੀ। ਦੂਜੇ ਪਾਸੇ ਬਾਜਵਾ ਦਾ ਕਹਿਣਾ ਹੈ ਕਿ ਬੇਲੋੜੇ ਦੋਸ਼ ਲਾਏ ਜਾ ਰਹੇ ਹਨ।

error: Content is protected !!