ਸਵਾ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਸਹਾਇਕ ਮੈਨੇਜਰ ਗ੍ਰਿਫਤਾਰ, ਸਰਕਾਰੀ ਅਹੁਦੇ ਦੀ ਜੰਮ ਕੇ ਕੀਤੀ ਦੁਰਵਰਤੋਂ…

ਸਵਾ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਸਹਿਕਾਰੀ ਬੈਂਕ ਦੇ ਸਹਾਇਕ ਮੈਨੇਜਰ ਗ੍ਰਿਫਤਾਰ, ਸਰਕਾਰੀ ਅਹੁਦੇ ਦੀ ਜੰਮ ਕੇ ਕੀਤੀ ਦੁਰਵਰਤੋਂ…

ਵੀਓਪੀ ਬਿਊਰੋ – ਹਰ ਵਿਭਾਗ ਵਿਚ ਭ੍ਰਿਸ਼ਟਾਚਾਰ ਤੇ ਧੋਖਾਧੜੀ ਦਾ ਕੀੜਾ ਅਜਿਹਾ ਲੱਗ ਚੁੱਕਾ ਹੈ ਕਿ ਇਸ ਨੂੰ ਖਤਮ ਕਰਨ ਲਈ ਲੰਬਾ ਸਮਾਂ ਲੱਗ ਸਕਦਾ ਹੈ ਕਿਉਂਕਿ ਕਾਫੀ ਲੰਬਾ ਸਮਾਂ ਹੋ ਗਿਆ ਹੈ ਇਸ ਭ੍ਰਿਸ਼ਟਾਚਾਰੀ ਤੇ ਧੋਖਾਧੜੀ ਕੀੜੇ ਨੂੰ ਹਰ ਵਿਭਾਗ ਦੇ ਕੋਨੇ-ਕੋਨੇ ਵਿਚ ਛੁਪ ਕੇ ਬੈਠੇ ਹੋਏ। ਅਜਿਹਾ ਹੀ ਇਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਲਾ ਰੂਪਨਗਰ ਤੋਂ ਜਿੱਥੇ ਕੇਂਦਰੀ ਸਹਿਕਾਰੀ ਬੈਂਕ ਵਿਚ 1 ਕਰੋੜ 24 ਲੱਖ 46 ਹਜਾਰ 547 ਰੁਪਏ ਦੀ ਧੋਖਾਧੜੀ ਦੇ ਦੋਸ਼ ਵਿਚ ਬੈਂਕ ਦੇ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਅਤੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਕਤ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤੀ ਹੈ। ਇਸ ਸਬੰਧੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਹਨਾਂ ਨੂੰ ਇਸ ਧੋਖਾਧੜੀ ਸਬੰਧੀ ਸ਼ਿਕਾਇਤ ਮਿਲੀ ਸੀ ਅਤੇ ਉਕਤ ਸ਼ਿਕਾਇਤ ਸਬੰਧੀ ਜਾਂਚ ਤੋਂ ਬਾਅਦ ਹੀ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਉਹਨਾਂ ਨੇ ਦੱਸਿਆ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੇ ਤੋਂ ਬੈਂਕ ਵਿੱਚ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਬੈਂਕ ਦੇ ਹੋਰ ਕਰਮਚਾਰੀਆਂ ਦੇ ਖਾਤੇ ਦੀ ਆਈਡੀ, ਪਾਸਵਰਡ ਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰ ਕੇ ਸਾਲ 2011 ਤੋਂ 2016 ਤੱਕ ਵੱਡੀ ਰਕਮ ਦੀ ਠੱਗੀ ਮਾਰੀ ਹੈ। ਦੋਸ਼ੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਧੋਖੇ ਨਾਲ ਪੈਸੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਸਨ।

ਇਸ ਦੌਰਾਨ ਮੁਲਜ਼ਮਾਂ ਵੱਲੋਂ ਅਜਿਹੇ ਖਾਤਿਆਂ ਵਿੱਚ ਪੈਸੇ ਭੇਜ ਕੇ ਕੁੱਲ ਇੱਕ ਕਰੋੜ 24 ਲੱਖ 46 ਹਜ਼ਾਰ 547 ਰੁਪਏ ਦਾ ਘਪਲਾ ਕੀਤਾ ਹੈ। ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਦੀ ਕੀਤੀ ਗਈ ਜਾਂਚ ਵਿੱਚ ਬਿਕਰਮਜੀਤ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਜ਼ਿਆਦਾਤਰ ਅਸ਼ੋਕ ਸਿੰਘ ਮਾਨ ਦੀ ਆਈਡੀ ਅਤੇ ਪਾਸਵਰਡ ਦੀ ਵਰਤੋਂ ਕੀਤੀ ਪਰ ਅਸ਼ੋਕ ਸਿੰਘ ਮਾਨ ਨੇ ਇਸ ਸਬੰਧੀ ਬੈਂਕ ਅਤੇ ਉੱਚ ਅਧਿਕਾਰੀਆਂ ਨੂੰ ਕਦੇ ਕੋਈ ਸ਼ਿਕਾਇਤ ਨਹੀਂ ਕੀਤੀ। ਇਸ ਲਈ ਮਿਲੀਭੁਗਤ ਦੇ ਦੋਸ਼ ਹੇਠ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

error: Content is protected !!