ਮੁੱਖ ਮੰਤਰੀ ਮਾਨ ਦੀ ਦੋ-ਟੁੱਕ; ਕਿਹਾ- ਅਸੀ ਕਾਬਿਲ ਨੂੰ ਹੀ ਬਣਾਇਆ ਏਜੀ, ਫੈਸਲਾ ਨਹੀਂ ਬਦਲਾਂਗੇ…

ਮੁੱਖ ਮੰਤਰੀ ਮਾਨ ਦੀ ਦੋ-ਟੁੱਕ; ਕਿਹਾ- ਅਸੀ ਕਾਬਿਲ ਨੂੰ ਹੀ ਬਣਾਇਆ ਏਜੀ, ਫੈਸਲਾ ਨਹੀਂ ਬਦਲਾਂਗੇ…

ਵੀਓਪੀ ਬਿਊਰੋ – ਪਿੱਛਲੇ ਦਿਨੀਂ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਨੋਦ ਘਈ ਨੂੰ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰ ਦਿੱਤਾ ਸੀ। ਇਸ ਦੌਰਾਨ ਹੀ ਸਰਕਾਰ ਦੇ ਇਸ ਫੈਸਲੇ ਦਾ ਕਾਫੀ ਵਿਰੋਧ ਹੋਇਆ ਸੀ ਅਤੇ ਕਿਹਾ ਗਿਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਬੇਅਦਬੀਕਾਂਡ ਦੇ ਕਥਿਤ ਦੋਸ਼ੀ ਡੇਰਾ ਮੁਖੀ ਦੇ ਵਕੀਲ ਨੂੰ ਪੰਜਾਬ ਦਾ ਏਜੀ ਲਾ ਕੇ ਸਿੱਖਾਂ ਨਾਲ ਧੋਖਾ ਕੀਤਾ ਹੈ ਅਤੇ ਇਸ ਨਿਯੁਕਤੀ ਦਾ ਸਾਰੇ ਪਾਸੇ ਵਿਰੋਧ ਹੋ ਰਿਹਾ ਹੈ।
ਇਸ ਦੌਰਾਨ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਨੋਦ ਘਈ ਹੀ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਨੋਗ ਘਈ ਇੱਕ ਕਾਬਲ ਵਕੀਲ ਹਨ ਅਤੇ ਉਹ ਅਦਾਲਤ ਵਿੱਚ ਪੰਜਾਬ ਸਰਕਾਰ ਦਾ ਮਜ਼ਬੂਤੀ ਨਾਲ ਬਚਾਅ ਕਰਨਗੇ। ਇਸ ਦੌਰਾਨ ਉਹਨਾਂ ਨੇ ਇਸ ਨਿਯੁਕਤੀ ਨੂੰ ਲੈ ਕੇ ਸਾਰੇ ਵਿਰੋਧ-ਪ੍ਰਦਰਸ਼ਨਾਂ ਨੂੰ ਦਰ-ਕਿਨਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਪੰਜਾਬ ਦੇ ਏਜੀ ਸਨ, ਜਿਨਾਂ ਉੱਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਦੌਰਾਨ ਦਿੱਲੀ ਤੋਂ ਆਉਂਦੇ ਸਮੇਂ ਹਮਲਾ ਵੀ ਹੋਇਆ ਸੀ।

ਦੂਜੇ ਪਾਸੇ ਪੰਜਾਬ ਵਿੱਚ ਵਿਨੋਦ ਘਈ ਦੀ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਹੋਇਆ ਹੈ। ਅਜਿਹੇ ‘ਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਆਪਣੇ ਬਿਆਨ ਨਾਲ ਪ੍ਰਦਰਸ਼ਨਾਂ ਨੂੰ ਪਾਸੇ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਆਸੀ ਅਤੇ ਸਿੱਖ ਜਥੇਬੰਦੀਆਂ ਦੇ ਲੋਕ ਵੀ ਘਈ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਹਨ। ਸਿੱਖ ਜਥੇਬੰਦੀ ਦੀ ਦਲੀਲ ਹੈ ਕਿ ਉਹ ਰਾਮ ਰਹੀਮ ਦਾ ਵਕੀਲ ਰਿਹਾ ਹੈ, ਇਸ ਲਈ ਉਸ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਾ ਬਣਾਇਆ ਜਾਵੇ।

error: Content is protected !!