ਅਮਿਤ ਸ਼ਾਹ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾ ਪੁਲਿਸ ਨੇ ਚੁੱਕੇ ਕਾਂਗਰਸੀ, ਕਰਨ ਜਾ ਰਹੇ ਸਨ ਇਹ ਕੰਮ…

ਅਮਿਤ ਸ਼ਾਹ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾ ਪੁਲਿਸ ਨੇ ਚੁੱਕੇ ਕਾਂਗਰਸੀ, ਕਰਨ ਜਾ ਰਹੇ ਸਨ ਇਹ ਕੰਮ…

ਵੀਓਪੀ ਬਿਊਰੋ- ਅੱਜ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਨਸ਼ਾ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ ਵਿਸ਼ੇ ‘ਤੇ ਕਾਨਫਰੰਸ ਚੱਲ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੌਰਾਨ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਇਸੇ ਦੌਰਾਨ ਹੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਕੁਝ ਯੂਥ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਹੈ।

ਦਰਅਸਲ ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਅਮਿਤ ਸ਼ਾਹ ਦਾ ਵਿਰੋਧ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸੇ ਦੀ ਖਬਰ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਗੰਭੀਰਤਾ ਦਿਖਾਉਂਦੇ ਹੋਏ ਯੂਥ ਕਾਂਗਰਸ ਦੇ ਆਗੂਆਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਹੈ। ਯੂਥ ਕਾਂਗਰਸ ਵੱਲੋਂ ਅਮਿਤ ਸ਼ਾਹ ਨੂੰ ਕਾਲੇ ਝੰਡੇ ਦਿਖਾਉਣ ਦਾ ਪ੍ਰੋਗਰਾਮ ਸੀ। ਯੂਥ ਕਾਂਗਰਸ ਨੇ 2 ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ।

ਇਸ ਦੌਰਾਨ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ, ਮੀਤ ਪ੍ਰਧਾਨ ਦੀਪਕ ਲੁਬਾਣਾ, ਕਾਂਗਰਸ ਵਾਰਡ ਪ੍ਰਧਾਨ ਵਿਕਾਸ, ਮੌਲੀਜਾਗਰਣ ਤੋਂ ਮੁਕੇਸ਼ ਰਾਏ, ਬਾਪੂਧਾਮ ਤੋਂ ਰਵੀ ਠਾਕੁਰ ਕੋਵ ਨੂੰ ਸਵੇਰੇ ਹੀ ਘਰੋਂ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸ ਦੇ ਸੂਬਾ ਜਨਰਲ ਸਕੱਤਰ ਵਿਨਾਇਕ ਬੰਗੀਆ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਅਜੇ ਤਕ ਸਮਾਂ ਨਹੀਂ ਦਿੱਤਾ ਗਿਆ ਹੈ। ਇਸ ਲਈ ਯੂਥ ਕਾਂਗਰਸ ਸ਼ਾਹ ਦੀ ਆਮਦ ਦਾ ਵਿਰੋਧ ਕਰੇਗੀ ਅਤੇ ਕਾਲੇ ਝੰਡੇ ਦਿਖਾਏ ਜਾਣਗੇ।

error: Content is protected !!