ਪੰਜਾਬ ਦੇ ਸਿਹਤ ਮੰਤਰੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਨਾਲ ਕੀਤਾ ਅਜਿਹਾ ਵਰਤਾਰਾ, ਦਿੱਤਾ ਅਸਤੀਫਾ   

ਪੰਜਾਬ ਦੇ ਸਿਹਤ ਮੰਤਰੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਨਾਲ ਕੀਤਾ ਅਜਿਹਾ ਵਰਤਾਰਾ, ਦਿੱਤਾ ਅਸਤੀਫਾ  

ਫਰੀਦਕੋਟ (ਵੀਓਪੀ ਬਿਊਰੋ) ਬੀਤੇ ਦਿਨੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਬਾਬਾ ਫ਼ਰੀਦ ਮੈਡੀਕਲ ਕਾਲਜ ਯੂਨੀਵਰਸਿਟੀ, ਫ਼ਰੀਦਕੋਟ ਚੈਕਿੰਗ ਕਰਨ ਗਏ ਸਨ| ਇਸ ਦੌਰਾਨ ਸਿਹਤ ਮੰਤਰੀ ਨੇ ਉਥੇ ਇਕ ਗੰਦਾ ਮੰਜਾ ਦੇਖਿਆ ਅਤੇ ਉਹਨਾਂ ਨੇ ਗੁੱਸੇ ਵਿੱਚ ਆ ਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਗੰਦੇ ਮੰਜੇ ’ਤੇ ਲੇਟ ਦਿੱਤਾ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ| ਇਸ ਘਟਨਾਕ੍ਰਮ ਤੋਂ ਬਾਅਦ ਵੀ.ਸੀ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਜਿਥੇ ਇਕ ਪਾਸੇ ਮੈਡੀਕਲ ਸੰਸਥਾਵਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਅਤੇ ਵਿਰੋਧੀਆਂ ਨੂੰ ਵੀ ਮੌਕਾ ਦੇ ਦਿੱਤਾ ਹੈ|

ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਡਾਕਟਰ ਰਾਜ ਬਹਾਦਰ ਨਾਲ ਕੀਤਾ ਗਿਆ ਸਲੂਕ ਸ਼ਰਮਨਾਕ ਅਤੇ ਨਾ ਮੰਨਣਯੋਗ ਹੈ। ਸਿਹਤ ਢਾਂਚੇ ਦਾ ਸੁਧਾਰ ਫੰਡਾਂ ਨਾਲ ਹੋਵੇਗਾ, ਅਜਿਹੇ ਵਿਹਾਰ ਨਾਲ ਨਹੀਂ। ਉਸਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੇ ਮੰਤਰੀ ਨੂੰ ਸਮੁੱਚੇ ਡਾਕਟਰੀ ਭਾਈਚਾਰੇ ਤੋਂ ਮੁਆਫੀ ਮੰਗਣ ਲਈ ਕਹਿਣ।

ਸਾਬਕਾ ਅਕਾਲੀ ਮੰਤਰੀ ਡਾ: ਦਲਜੀਤ ਚੀਮਾ ਨੇ ਕਿਹਾ ਕਿ ਵਾਈਸ ਚਾਂਸਲਰ ਡਾ: ਰਾਜ ਬਹਾਦਰ ਅੰਤਰਰਾਸ਼ਟਰੀ ਸ਼ਖ਼ਸੀਅਤ ਹਨ | ਉਨ੍ਹਾਂ ਨਾਲ ਦੁਰਵਿਵਹਾਰ ਨਿੰਦਣਯੋਗ ਹੈ ਤੇ ਉਹ ਬਹੁਤ ਹੀ ਸਤਿਕਾਰਤ ਸ਼ਖਸੀਅਤ ਹਨ। ਸਾਬਕਾ ਕਾਂਗਰਸੀ ਮੰਤਰੀ ਪਰਗਟ ਸਿੰਘ ਨੇ ਮੰਤਰੀ ‘ਤੇ ਤਿੱਖਾ ਹਮਲਾ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ 12ਵੀਂ ਪਾਸ ਮੰਤਰੀ ਨੇ ਚੋਣ ਪ੍ਰਚਾਰ ਲਈ ਵਾਈਸ ਚਾਂਸਲਰ (ਵੀਸੀ) ਦਾ ਜਨਤਕ ਤੌਰ ‘ਤੇ ਅਪਮਾਨ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਇਲਾਵਾ ਅਕਾਲੀ ਦਲ ਨੇ ਵੀ ਇਤਰਾਜ਼ ਉਠਾਉਂਦਿਆਂ ਮੰਤਰੀ ਨੂੰ ਮੁਆਫੀ ਮੰਗਣ ਲਈ ਕਿਹਾ ਹੈ।

ਤੁਹਾਨੂੰ ਦਸ ਦੇਈਏ ਕਿ ਫਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਗੰਦੇ ਵਾਰਡਾਂ ਦੀਆਂ ਕਈ ਸ਼ਿਕਾਇਤਾਂ ਤੋਂ ਦੁਖੀ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੱਲ੍ਹ ਸ਼ੁੱਕਰਵਾਰ ਨੂੰ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਦੀ ਹਾਲਤ ਦੇਖ ਕੇ ਕਾਫੀ ਗੁੱਸੇ ਵਿੱਚ ਆ ਗਏ। ਚੇਤਨ ਸਿੰਘ ਜਦੋਂ ਚਮੜੀ ਵਾਰਡ ਵਿੱਚ ਪਹੁੰਚੇ ਤਾਂ ਉਥੇ ਫਟੇ ਹੋਏ ਗੱਦੇ ਨੂੰ ਦੇਖ ਕੇ ਉਹ ਭੜਕ ਗਏ। ਹਸਪਤਾਲ ਦੀ ਦੁਰਦਸ਼ਾ ਤੋਂ ਨਾਰਾਜ਼ ਮੰਤਰੀ ਨੇ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਬਿਸਤਰੇ ‘ਤੇ ਬਿਠਾ ਦਿੱਤਾ।

 

ਇਹ ਵੀ ਦੱਸਣਯੋਗ ਹੈ ਕਿ ਡਾ. ਰਾਜ ਬਹਾਦੁਰ ਨੂੰ ਪਹਿਲੀ ਵਾਰ 21 ਦਸੰਬਰ 2014 ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਵਾਈਸ-ਚਾਂਸਲਰ ਵਜੋਂ ਨਿਯੁਕਤ ਕੀਤਾ ਗਿਆ ਸੀ, ਅਤੇ ਫਿਰ 22 ਦਸੰਬਰ 2017 ਨੂੰ ਦੂਜੀ ਮਿਆਦ ਲਈ ਵਧਾ ਦਿੱਤਾ ਗਿਆ ਸੀ। ਉਸ ਨੂੰ 22 ਦਸੰਬਰ, 2020 ਨੂੰ ਤੀਜੇ ਕਾਰਜਕਾਲ ਲਈ ਦੁਬਾਰਾ ਤਿੰਨ ਸਾਲ ਦਾ ਵਾਧਾ ਦਿੱਤਾ ਗਿਆ ਸੀ, ਜੋ ਅਗਲੇ ਸਾਲ ਖਤਮ ਹੋਣਾ ਸੀ।

error: Content is protected !!