ਲਾਰੈਂਸ ਬਿਸ਼ਨੋਈ ਨਾਲ ਸੰਬਧਿਤ 5 ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ  

ਲਾਰੈਂਸ ਬਿਸ਼ਨੋਈ ਨਾਲ ਸੰਬਧਿਤ 5 ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਵੀਓਪੀ ਬਿਊਰੋ – ਜਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ .32 ਬੋਰ ਦੇ 5 ਦੇਸੀ ਪਿਸਟਲਾਂ, .315 ਬੋਰ ਦੇ 3 ਦੇਸੀ ਕੱਟਿਆਂ ਅਤੇ 30 ਜਿੰਦਾ ਰੌਂਦਾ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ| ਇਨਾਂ ‘ਚੋਂ ਕੁਝ ਵਿਅਕਤੀ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਵੀ ਸਬੰਧਤ ਹਨ|

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਅਤੇ ਥਾਣਾ ਖਮਾਣੋਂ ਦੇ ਐਸ.ਐਚ.ਓ. ਸਬ-ਇੰਸਪੈਕਟਰ ਨਰਪਿੰਦਰ ਸਿੰਘ ਦੀ ਅਗਵਾਈ ‘ਚ ਕੰਮ ਕਰ ਰਹੀਆਂ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਕਰਦਿਆਂ 5 ਪਿਸਟਲਾਂ,3 ਦੇਸੀ ਕੱਟਿਆਂ ਅਤੇ 30 ਰੌਂਦਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਵਿਅਕਤੀਆਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਕਤ ਵਿਅਕਤੀ ਅਸਲਾ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਤੋਂ ਮੰਗਵਾਉਂਦੇ ਹਨ| ਇਨਾਂ ‘ਚੋਂ ਕੁਝ ਵਿਅਕਤੀ ਲਾਰੈਂਸ ਬਿਸ਼ਨੋਈ ਗਰੁੱਪ ਨਾਲ ਵੀ ਸਬੰਧਤ ਹਨ ਜੋ ਕਿ ਲੋਕਾਂ ਤੋਂ ਫਿਰੌਤੀਆਂ ਵਸੂਲਣ ਦੇ ਧੰਦੇ ‘ਚ ਲੱਗੇ ਹੋਏ ਸਨ ਤੇ ਇਸ ਸਮੇਂ ਜ਼ਿਲਾ ਫ਼ਤਹਿਗੜ੍ਹ ਸਾਹਿਬ ‘ਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਸਨ| ਜਿਨਾਂ ਦੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

error: Content is protected !!