ਬੁਰੀ ਖਬਰ – ਹਿਮਾਚਲ ਪ੍ਰਦੇਸ਼ ‘ਚ ਪੰਜਾਬ ਦੇ 7 ਨੌਜਵਾਨਾਂ ਦੀ ਮੌਤ

ਬੁਰੀ ਖਬਰ – ਹਿਮਾਚਲ ਪ੍ਰਦੇਸ਼ ਚ ਪੰਜਾਬ ਦੇ 7 ਨੌਜਵਾਨਾਂ ਦੀ ਮੌਤ

ਵੀਓਪੀ ਬਿਊਰੋ – ਪੰਜਾਬ ਦੇ ਜਿਲਾ ਮੋਹਾਲੀ ਦੇ 7 ਨੌਜਵਾਨਾਂ ਦੀ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਸਥਿਤ ਗੋਬਿੰਦ ਸਾਗਰ ਝੀਲ ਚ ਡੁੱਬਣ ਮੌਤ ਹੋ ਗਈ। ਮਰਨ ਵਾਲਿਆਂ ਵਿਚ ਇੱਕ ਦੀ ਉਮਰ 35 ਸਾਲ ਸੀ ਜਦਕਿ ਬਾਕੀ ਸਾਰੇ 14 ਤੋਂ 19 ਸਾਲ ਦੇ ਸਨ। ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਹਿਮਾਚਲ ਪੁਲੀਸ ਅਨੁਸਾਰ ਇਹ ਘਟਨਾ ਬਾਬਾ ਗਰੀਬ ਦਾਸ ਮੰਦਰ ਨੇੜੇ ਗੋਬਿੰਦ ਸਾਗਰ ਝੀਲ ਤੇ ਦੁਪਹਿਰ ਕਰੀਬ 3.50 ਵਜੇ ਵਾਪਰੀ।  ਦੱਸਿਆ ਜਾ ਰਿਹਾ ਹੈ ਕਿ ਸਾਰੇ 11 ਲੋਕ ਨਹਾਉਣ ਲਈ ਝੀਲ ਚ ਗਏ ਸਨ। ਸਭ  ਤੋਂ ਪਹਿਲਾਂ ਇੱਕ ਨੌਜਵਾਨ ਨਹਾਉਣ ਗਿਆ ਜਦੋਂ ਉਹ ਡੁੱਬਣ ਲੱਗਾ ਤਾਂ ਉਸ ਨੂੰ ਬਚਾਉਣ ਗਏ ਬਾਕੀ 7 ਨੋਜਵਾਨ ਵੀ ਡੁੱਬ ਗਏ। ਜਦਕਿ ਸਥਾਨਕ ਲੋਕਾਂ ਨੇ ਕਿਸੇ ਤਰ੍ਹਾਂ 4 ਨੋਜਵਾਨਾਂ ਨੂੰ ਬਚਾ ਲਿਆ । ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੋਤਾਖੋਰ ਝੀਲ ਚ ਉਤਰੇ ਜਿਸ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ।

ਐਸਡੀਐਮ ਨੇ ਦੱਸਿਆ ਕਿ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਪੰਜਾਬ ਦੇ ਸੱਤ ਨੌਜਵਾਨਾਂ ਦੀ ਮੌਤ ਹੋ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਡੁੱਬਣ ਵਾਲਿਆਂ ਵਿੱਚ ਇੱਕ 14 ਸਾਲਾ ਨੌਜਵਾਨ, ਦੋ 16 ਸਾਲਾ, ਦੋ 17 ਸਾਲਾ ਅਤੇ ਇੱਕ 34 ਸਾਲਾ ਨੌਜਵਾਨ ਸ਼ਾਮਲ ਹਨ।

error: Content is protected !!