ਹੁਣ ਇਸ ਸ਼ਹਿਰ ਦੇ ਟਕਸਾਲੀ ਅਕਾਲੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਏ ਰੱਖਣ ਦੇ ਫੈਸਲੇ ਦੀ ਕੀਤੀ ਖਿਲਾਫਤ

ਹੁਣ ਇਸ ਸ਼ਹਿਰ ਦੇ ਟਕਸਾਲੀ ਅਕਾਲੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਏ ਰੱਖਣ ਦੇ ਫੈਸਲੇ ਦੀ ਕੀਤੀ ਖਿਲਾਫਤ

ਸ੍ਰੀ ਫਤਹਿਗੜ੍ਹ ਸਾਹਿਬ (ਵੀਓਪੀ ਬਿਊਰੋ) ਸ੍ਰੀ ਫਤਹਿਗੜ੍ਹ ਸਾਹਿਬ ਦੇ ਟਕਸਾਲੀ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ। ਐਤਵਾਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪ੍ਰੈੱਸ ਨੂੰ ਸੰਬੋਧਿਤ ਕਰਦਿਆਂ ਅਕਾਲੀ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜੱਸਾ ਸਿੰਘ ਆਹਲੂਵਾਲੀਆ ਅਤੇ ਜ਼ਿਲ੍ਹਾ ਕੌਂਸਲ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅਕਾਲੀ ਦਲ ਸਿੱਖ ਕੌਮ ਅਤੇ ਪੰਜਾਬ ਦੇ ਹਿੱਤਾਂ ਲਈ ਮੋਰਚਾ ਬਣਾਉਣਾ ਲਈ ਸ਼ੁਰੂ ਕੀਤਾ ਸੀ ਅਤੇ ਪਾਰਟੀ ਬਣਾਈ ਸੀ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ ਸਿਧਾਂਤਾਂ ਤੋਂ ਕਿਨਾਰਾ ਕਰਕੇ ਆਪਣੇ ਪੁੱਤਰ ਸੁਖਬੀਰ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਥਾਪ ਦਿੱਤਾ।

ਉਨ੍ਹਾਂ ਦੀ ਅਗਵਾਈ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਹਾਰ ਹੋਈ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ ਸੂਬਾ ਪੱਧਰੀ ਜਿੱਤ ਹਾਸਲ ਕੀਤੀ। ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਹਾਰ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਚ ਇਕ ਕਮੇਟੀ ਬਣਾਈ ਗਈ, ਜਿਸ ਨੇ ਸੂਬੇ ਵਿਚ ਜਾ ਕੇ ਅਕਾਲੀ ਵਰਕਰਾਂ ਦੇ ਸੁਝਾਅ ਲਏ। ਵਰਕਰਾਂ ਨੇ ਪਾਰਟੀ ਵਿੱਚ ਪਰਿਵਾਰਵਾਦ ਦਾ ਪੂਰਾ ਦਬਦਬਾ, ਪਾਰਦਰਸ਼ਤਾ ਨਾਲ ਉਮੀਦਵਾਰਾਂ ਦੀ ਚੋਣ ਨਾ ਕਰਨ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਨਾ ਦੇਣ ਆਦਿ ਦੋਸ਼ ਲਾਏ ਸਨ।

ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਫ਼ ਸੁਥਰੇ ਅਕਸ ਵਾਲੇ ਇਮਾਨਦਾਰ ਅਕਾਲੀ ਆਗੂ ਨੂੰ ਸੂਬਾ ਪੱਧਰੀ ਵਰਕਿੰਗ ਕਮੇਟੀ ਚੁਣ ਕੇ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਪਾਰਟੀ ਦੀ ਵਾਗਡੋਰ ਸੌਂਪੀ ਜਾਵੇ। ਦਸ ਦੇਈਏ ਕੀ ਪਾਰਟੀ ਦੀ ਲਗਾਤਾਰ ਹਾਰ ਤੋਂ ਬਾਅਦ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਾਏ ਜਾਣ ਦੀ ਖਿਲਾਫਤ ਸ਼ੁਰੂ ਹੋ ਗਈ ਹੈ|

error: Content is protected !!