ਪੰਜਾਬ ਕਾਂਗਰਸ ਨੇ ‘ਆਪ’ ਨਾਲ ਮੁਕਾਬਲੇ ਲਈ ਐਲਾਨੀ 32 ਕਮਾਂਡਰਾਂ ਦੀ ਫੌਜ, ਸੌਂਪੀਆਂ ਇਹ ਜਿੰਮੇਵਾਰੀਆਂ…

ਪੰਜਾਬ ਕਾਂਗਰਸ ਨੇ ‘ਆਪ’ ਨਾਲ ਮੁਕਾਬਲੇ ਲਈ ਐਲਾਨੀ 32 ਕਮਾਂਡਰਾਂ ਦੀ ਫੌਜ, ਸੌਂਪੀਆਂ ਇਹ ਜਿੰਮੇਵਾਰੀਆਂ…


ਵੀਓਪੀ ਬਿਊਰੋ – ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਮੱਥਾ ਲਾਉਣ ਲਈ ਪੰਜਾਬ ਕਾਂਗਰਸ ਨੇ ਵੀ ਤਿਆਰੀ ਖਿੱਚ ਲਈ ਹੈ ਅਤੇ ਇਸ ਦੌਰਾਨ ਉਹਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸਾਥ ਦੇਣ ਦੇ ਲਈ 32 ਕਮਾਂਡਰਾਂ ਦੀ ਫੌਜ ਖੜੀ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਇਕ ਸੰਸਦ ਮੈਂਬਰ, 2 ਵਿਧਾਇਕਾਂ ਤੇ ਹੋਰਨਾਂ ਸੀਨੀਅਰ ਆਗੂਆਂ ਅਤੇ ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਈ ਨੇਤਾਵਾਂ ਨੂੰ ਇਸ ਫੌਜ ਵਿਚ ਸ਼ਾਮਲ ਕੀਤਾ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸ ਲਿਸਟ ਵਿਚ 32 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਜਿਨਾਂ ਵਿੱਚੋਂ 7 ਆਗੂਆਂ ਸੰਸਦ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਸੁਖਵਿੰਦਰ ਕੋਟਲੀ ਤੋਂ ਇਲਾਵਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸਾਬਕਾ ਵਿਧਾਇਕ ਪਵਨ ਆਦੀਆ ਨੂੰ ਵਿਸ਼ੇਸ਼ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹਨਾਂ 7 ਆਗੂਆਂ ਨੂੰ ਕਾਂਗਰਸ ਕਮੇਟੀ ਨੇ ਵਿਸ਼ੇਸ਼ ਬੁਲਾਰੇ ਵਜੋਂ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ 25 ਆਗੂਆਂ ਡਾ. ਨਵਜੋਤ ਦਹੀਆ, ਜਗਪਾਲ ਸਿੰਘ ਅਬੁੱਲਖੁਰਾਣਾ, ਐਡਵੋਕੇਟ ਅਰਸ਼ਦੀਪ ਸਿੰਘ ਖਡਿਆਲ, ਜਸਕਰਨ ਸਿੰਘ ਕਾਹਲੋਂ, ਰਮਨ ਸੁਬਰਾਮਨੀਅਮ, ਹਰਦੀਪ ਸਿੰਘ ਕਿੰਗਰਾ, ਐਡਵੋਕੇਟ ਸੁਰਜੀਤ ਸਿੰਘ ਸਵੈਚ, ਅਮਿਤ ਬਾਵਾ, ਵਿਨੋਦ ਭਾਰਤੀ, ਕੁੰਵਰ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਸਿੱਖਣਵਾਲਾ, ਸੁਖਦੇਵ ਸਿੰਘ , ਰੁਪਿੰਦਰ ਸਿੰਘ ਰੂਬੀ ਗਿੱਲ, ਨਰਿੰਦਰਪਾਲ ਸਿੰਘ ਸੰਧੂ, ਜਗਮੀਤ ਸਿੰਘ ਢਿੱਲੋਂ, ਸੁਖਬੀਰ ਸਿੰਘ, ਕੈਪਟਨ ਗੌਰਵ ਦੁਲਚਾ ਬਰਾੜ, ਸਿਮਰਤ ਖੰਗੂੜਾ, ਅੰਮ੍ਰਿਤ ਕੌਰ ਗਿੱਲ, ਟੀਨਾ ਚੌਧਰੀ, ਰਾਣਾ ਬਲਜੀਤ ਸਿੰਘ ਚਾਹਲ, ਜਸਪ੍ਰੀਤ ਸਿੰਘ ਨਰਵਾਲ, ਕੁਲਜੀਤ ਸਿੰਘ ਗੱਗੀ, ਨਵੀਨ ਸੱਭਰਵਾਲ ਅਤੇ ਜਸ਼ਨਦੀਪ ਸਿੰਘ ਚਾਹਲ ਨੂੰ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਗਿਆ ਹੈ।

ਹਾਲਾਂਕਿ ਇਸ ਕਮੇਟੀ ਵਿੱਚੋਂ ਕਈ ਸੀਨੀਅਰ ਕਾਂਗਰਸੀ ਆਗੂ ਗਾਇਬ ਵੀ ਹਨ, ਜਿਵੇਂ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ। ਇਸ ਤੋਂ ਇਲਾਵਾ ਇਸ ਵਿਚ ਲੁਧਿਆਣਾ ਦੇ ਇੰਪਰੂਵਮੈਂਟ ਟਰੱਸਟ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫਸੇ ਸਾਬਕਾ ਚੇਅਰਮੈਨ ਰਮਨ ਸੁਬਰਾਮਨੀਅਮ ਨੂੰ ਵੀ ਬੁਲਾਰਾ ਬਣਾਇਆ ਗਿਆ ਹੈ। ਫਿਲਹਾਲ ਉਹ ਵਿਜੀਲੈਂਸ ਦੀ ਪਕੜ ਤੋਂ ਬਾਹਰ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਸੂਚੀ ਨੂੰ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿੱਤੀ ਹੈ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੀ ਭਲਾਈ ਲਈ ਕਾਰਜ ਕਰਨਗੇ।

error: Content is protected !!