ਇੱਕੋ ਮੁਹੱਲੇ ਦੇ 7 ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ’ਚ ਡੁੱਬ ਕੇ ਹੋਈ ਮੌਤ ਤੋਂ ਬਾਅਦ ਬਨੂੜ ‘ਚ ਛਾਇਆ ਮਾਤਮ, ਮੁੱਖ ਮੰਤਰੀ ਨੇ ਟਵੀਟ ਕਰ ਕੇ…

ਇੱਕੋ ਮੁਹੱਲੇ ਦੇ 7 ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ’ਚ ਡੁੱਬ ਕੇ ਹੋਈ ਮੌਤ ਤੋਂ ਬਾਅਦ ਬਨੂੜ ‘ਚ ਛਾਇਆ ਮਾਤਮ, ਮੁੱਖ ਮੰਤਰੀ ਨੇ ਟਵੀਟ ਕਰ ਕੇ…

ਵੀਓਪੀ ਬਿਊਰੋ – ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੀ ਗੋਬਿੰਦ ਸਾਗਰ ਝੀਲ ਵਿੱਚ ਵਾਪਰੇ ਦਰਦਨਾਕ ਹਾਦਸੇ ਕਾਰਨ 7 ਨੌਜਵਾਨਾਂ ਨੇ ਆਪਣੀ ਜਾਨ ਗਵਾ ਦਿੱਤੀ ਸੀ। ਇਸ ਵਿੱਚੋਂ ਰਮਨ ਤੇ ਲਾਭ ਦੋਵੇਂ ਸਕੇ ਭਰਾ ਸਨ ਅਤੇ ਬਾਕੀ ਮ੍ਰਿਤਕ ਸ਼ਿਵਮ, ਅਰੁਣ, ਵਿਸ਼ਾਲ, ਲਖਬੀਰ ਤੇ ਪਵਨ ਕੁਮਾਰ ਵੀ ਮੋਹਾਲੀ ਜਿਲੇ ਦੇ ਬਨੂੜ ਸ਼ਹਿਰ ਦੇ ਇੱਕੋਂ ਵਾਰਡ ਨਾਲ ਸਬੰਧ ਰੱਖਦੇ ਸਨ। ਘਟਨਾ ਤੋਂ ਬਾਅਦ ਪਿੰਡ ਵਿਚ ਅਜਿਹਾ ਮਾਤਮ ਛਾਇਆ ਹੋਇਆ ਹੈ ਕਿ ਅੱਜ ਸਾਰਾ ਬਾਜਾਰ ਹੀ ਬੰਦ ਨਜ਼ਰ ਆਇਆ। 6 ਮ੍ਰਿਤਕਾਂ ਦੀ ਉਮਰ ਵੀ ਸਿਰਫ 16 ਸਾਲ ਤੋਂ 19 ਸਾਲ ਦੇ ਵਿਚਕਾਰ ਸੀ ਅਤੇ ਇਕ ਦੀ ਉਮਰ 30 ਸਾਲ ਸੀ। ਘਟਨਾ ਤੋਂ ਬਾਅਦ ਸਾਰਾ ਪਿੰਡ ਸੋਗ ਵਿਚ ਡੁੱਬਾ ਹੋਇਆ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਵੈਸੇ ਤਾਂ ਇਨਸਾਨ ਦੀ ਜ਼ਿੰਦਗੀ ਦੀ ਕੀਮਤ ਕਿਸੇ ਵੀ ਕਰੰਸੀ ਵਿੱਚ ਨਾਪੀ ਨਹੀਂ ਜਾ ਸਕਦੀ ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਕੇ ਓਹਨਾਂ ਦਾ ਦੁੱਖ ਘੱਟ ਹੋ ਜਾਂਦਾ ਏ…ਗੋਬਿੰਦ ਸਾਗਰ ਝੀਲ ਵਿੱਚ ਡੁੱਬ ਕੇ ਮਰੇ ਬਨੂੜ ਦੇ 7 ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰੀਲੀਫ ਫੰਡ ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ…।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਵੀ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪ੍ਰਤੀ ਪਰਿਵਾਰ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਹਿਮਾਚਲ ਪ੍ਰਦੇਸ਼ ਡਿਜ਼ਾਸਟਰ ਮੈਨੇਜਮੈਂਟ ਫੰਡ ਤੋਂ 28 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਪੀੜਤ ਪਰਿਵਾਰ ਨੂੰ ਇੱਕ-ਇੱਕ ਲੱਖ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

error: Content is protected !!