ਕਦੇ ਮੂਸੇਵਾਲਾ ਕਤਲਕਾਂਡ ਤੇ ਕਦੇ ਸਿਹਤ ਮੰਤਰੀਆਂ ਦਾ ਵਿਵਾਦ ‘ਆਪ’ ਸਰਕਾਰ ਨੂੰ ਲਿਜਾ ਰਿਹਾ ਪਿੱਛੇ, ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਫੀਡਬੈਕ ਲੈਣ ਲਈ ਚੰਡੀਗੜ੍ਹ ਬੁਲਾਈ ਬੈਠਕ…

ਕਦੇ ਮੂਸੇਵਾਲਾ ਕਤਲਕਾਂਡ ਤੇ ਕਦੇ ਸਿਹਤ ਮੰਤਰੀਆਂ ਦਾ ਵਿਵਾਦ ‘ਆਪ’ ਸਰਕਾਰ ਨੂੰ ਲਿਜਾ ਰਿਹਾ ਪਿੱਛੇ, ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਫੀਡਬੈਕ ਲੈਣ ਲਈ ਚੰਡੀਗੜ੍ਹ ਬੁਲਾਈ ਬੈਠਕ…

ਵੀਓਪੀ ਬਿਊਰੋ – ਪੰਜਾਬ ਦੀ ਸੱਤਾ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਲਈ ਰ ਹ ਅਜੇ ਇੰਨਾ ਆਸਾਨ ਨਹੀਂ ਹੈ। ਪੰਜਾਬ ਦੇ  ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਪੰਜਾਬ ਸਰਕਾਰ ਚਾਹੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲਗਾਤਾਰ ਕੰਮ ਕਰ ਰਹੀ ਹੈ ਪਰ ਕਿਤੇ ਨਾ ਕਿਤੇ ਕੋਈ ਅਜਿਹੀ ਘਟਨਾ ਹੋ ਜਾਂਦੀ ਹੈ ਕਿ ਆਪ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚ਼ੰਡੀਗੜ੍ਹ ਮੀਟਿੰਗ ਲਈ ਬੁਲਾਇਆ ਹੈ ਅਤੇ ਇਸ ਦੌਰਾਨ ਫੀਡਬੈਕ ਲਈ ਜਾ ਰਹੀ ਹੈ ਕਿ ਕਿਸ ਇਲਾਕੇ ਵਿਚ ਕਿਹੜਾ ਅਧਿਕਾਰੀ ਕਿਸ ਤਰਹਾਂ ਕੰਮ ਕਰ ਰਿਹਾ ਹੈ।

ਇਸ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵੱਖ-ਵੱਖ ਗਰੁੱਪ ਬਣਾ ਕੇ ਉਹਨਾਂ ਨਾਲ ਬੈਠਕ ਕਰ ਰਹੇ ਹਨ ਅਤੇ ਜਾਣ ਰਹੇ ਹਨ ਕਿ ਉਹਨਾਂ ਦੇ ਇਲਾਕੇ ਦੀ ਸਥਿਤੀ ਕੀ ਹੈ। ਇਸ ਦੌਰਾਨ ਵਿਕਾਸ ਕਾਰਜਾਂ ਤੋਂ ਇਲਾਵਾ ਪੈਂਡਿੰਗ ਪ੍ਰੋਜੈਕਟਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਆਪਣੇ ਵਿਧਾਇਕਾਂ ਤੋਂ ਖੇਤਰ ਵਿੱਚ ਤਾਇਨਾਤ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਕਾਰੀ ਲੈ ਰਹੇ ਹਨ। ਇਸ ਤੋਂ ਬਾਅਦ ਲੋੜ ਅਨੁਸਾਰ ਵਿਕਾਸ ਯੋਜਨਾਵਾਂ ਬਣਾਈਆਂ ਜਾਣਗੀਆਂ। ਸਰਕਾਰ ਹੁਣ ਅਕਸ ਸੁਧਾਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ। ਇਸ ਤੋਂ ਪਹਿਲਾਂ ਉਹਨਾਂ ਦਾ ਇਕ ਸਿਹਤ ਮੰਤਰੀ ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਵਿਚ ਫਸਿਆ ਹੈ ਤਾਂ ਹੁਣ ਇਕ ਨਵੇਂ ਵਿਵਾਦ ਵਿਚ ਫਸ ਗਿਆ ਹੈ।
ਤੁਹਾਨੂੰ ਦੱਸ ਦੇਇਏ ਕਿ ਬੀਤੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲ਼ੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਦੁਰਵਿਹਾਰ ਕਰਨ ਦੀ ਘਟਨਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚਾਰੇ ਪਾਸਿਆਂ ਤੋਂ ਘੇਰ ਲਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਡਰ ਹੈ ਕਿ ਕਿਧਰੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਅਸਰ ਨਾ ਦੇਖਣ ਨੂੰ ਮਿਲੇ ਅਤੇ ਇਸ ਲਈ ਪਾਰਟੀ ਕੋਈ ਵੀ ਰਿਸਕ ਨਹੀਂ ਲੈਣਾ ਚਾਹੁੰਦੀ ਅਤੇ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨੂੰ ਬੁਲਾ ਕੇ ਸਥਿਤੀ ਸਬੰਧੀ ਫੀਡਬੈਕ ਲੈਣਾ ਸ਼ੁਰੂ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਵੀ ਸੰਗਰੂਰ ਦੀ ਜਿਮਨੀ ਚੋਣ ਤੋਂ ਪਹਿਲਾਂ ਪੰਜਾਬ ਦੇ ਮਸ਼ਹੂਰ ਸਿੰਗਰ-ਰੈਪਰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ ਅਤੇ ਇਸ ਕਾਰਨ ਸਰਕਾਰ ਨੂੰ ਕਾਫੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਕਤਲ ਤੋਂ 2 ਦਿਨ ਪਹਿਲਾਂ ਹੀ ਸਰਕਾਰ ਨੇ ਉਸ ਦੀ ਸਕਿਊਰਿਟੀ ਵਾਪਸ ਲੈ ਲਈ। ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਹਾਰ ਦਾ ਕਾਰਨ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਸਰਕਾਰ ਦੀ ਨਾਲਾਇਕੀ ਨੂੰ ਹੀ ਮੰਨਿਆ ਜਾ ਰਿਹਾ ਹੈ।
error: Content is protected !!