ਮਹਿੰਗਾਈ ਦੇ ਮੁੱਦੇ ‘ਤੇ ਹੱਲਾ-ਬੋਲ; ਪ੍ਰਦਰਸ਼ਨ ਕਰਦੇ ਕਾਂਗਰਸੀਆਂ ‘ਤੇ ਪਾਣੀ ਦੀਆਂ ਬਾਛੜਾਂ…

ਮਹਿੰਗਾਈ ਦੇ ਮੁੱਦੇ ‘ਤੇ ਹੱਲਾ-ਬੋਲ; ਪ੍ਰਦਰਸ਼ਨ ਕਰਦੇ ਕਾਂਗਰਸੀਆਂ ‘ਤੇ ਪਾਣੀ ਦੀਆਂ ਬਾਛੜਾਂ…

ਵੀਓਪੀ ਬਿਊਰੋ – ਪੂਰੇ ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਰੋਸ ਵਜੋਂ ਕਾਂਗਰਸ ਨੇ ਅੱਜ ਪੰਜਾਬ ਭਰ ਵਿਚ ਪਾਣੀ ਦੀਆਂ ਬਾਛਰਾਂ ਦਾ ਸਾਹਮਣਾ ਕਰਦੇ ਹੋਏ ਕੇਂਦਰ ਸਰਕਾਰ ਦੀ ਵਿਰੋਧ ਕੀਤਾ। ਇਸ ਦੌਰਾਨ ਜਿੱਥੇ ਜਲੰਧਰ ਵਿਚ ਵੀ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਡੀਸੀ ਦਫਤਰ ਘੇਰਿਆ ਅਤੇ ਚੰਡੀਗੜ੍ਹ ਵਿਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।


ਇਸ ਦੌਰਾਨ ਚੰਡੀਗੜ੍ਹ ਵਿਚ ਕਾਂਗਰਸੀ ਵਰਕਰਾਂ ਨੇ ਨੇ ਪੁਲਿਸ ਵੱਲੋਂ ਬੈਰੀਕੇਡ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ ਜਲ ਤੋਪਾਂ ਨਾਲ ਪਾਣੀ ਦੀ ਬੁਛਾੜ ਕੀਤੀ। ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਦੇਸ਼ ਵਿੱਚ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਜੀਐਸਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੈਕਟਰ 15 ਦੇ ਕਾਂਗਰਸ ਭਵਨ ਵਿੱਚ ਪਹਿਲਾ ਕਾਂਗਰਸ ਨੇ ਪ੍ਰਦਰਸ਼ਨ ਕੀਤਾ। ਇਸ ਤੋਂ ਬਾਅਦ ਕੋਈ ਵੀ ਮੰਗ ਪੱਤਰ ਲੈਣ ਨਹੀਂ ਆਇਆ ਤਾਂ ਉਨ੍ਹਾਂ ਨੇ ਗਵਰਨਰ ਹਾਊਸ ਵੱਲ ਮਾਰਚ ਕੀਤਾ।

ਮਹਿੰਗਾਈ ਦੇ ਮੁੱਧੇ ਉੱਤੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਸਮੇਂ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ, ਵਿਧਾਇਕ ਪਰਗਟ ਸਿੰਘ ਸਮੇਤ ਕਈ ਵੱਡੇ ਕਾਂਗਰਸੀ ਆਗੂ ਸ਼ਾਮਲ ਹਨ।

error: Content is protected !!