ਹੁਣ ਸਿੱਧੂ ਮੂਸੇਵਾਲਾ ਦੇ ਸਾਥੀ ਨੂੰ ਮਿਲ ਰਹੀਆਂ ਧਮਕੀਆਂ, ਘਰ ਦੇ ਬਾਹਰ ਹੋ ਰਹੀ ਰੇਕੀ ਦੀ ਘਟਨਾ ਸੀਸੀਟੀਵੀ ‘ਚ ਕੈਦ…

ਹੁਣ ਸਿੱਧੂ ਮੂਸੇਵਾਲਾ ਦੇ ਸਾਥੀ ਨੂੰ ਮਿਲ ਰਹੀਆਂ ਧਮਕੀਆਂ, ਘਰ ਦੇ ਬਾਹਰ ਹੋ ਰਹੀ ਰੇਕੀ ਦੀ ਘਟਨਾ ਸੀਸੀਟੀਵੀ ‘ਚ ਕੈਦ…

ਵੀਓਪੀ ਬਿਊਰੋ – ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਇਕ ਕਰੀਬੀ ਦੀ ਵੀ ਰੇਕੀ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਉਕਤ ਕਰੀਬੀ ਨੂੰ ਵੀ ਪਿਛਲੇ ਕਾਫੀ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਹੈ। ਇਸ ਦੌਰਾਨ ਜੋ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਕਤ ਸਾਥੀ ਦੀ ਰੇਕੀ ਕਰਨ ਵਾਲੇ ਦੀਅਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿਚ ਕੈਦ ਹੋਈਆਂ ਹਨ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਉਕਤ ਸਾਥੀ ਜੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਵੀ ਗੋਲਡੀ ਬਰਾੜ ਨੇ ਵੀ ਇਕ ਵੀਡੀਓ ਜਾਰੀ ਕਰ ਕੇ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਉਹਨਾਂ ਨੂੰ ਸਿੱਧੂ ਮੂਸੇਵਾਲਾ ਨੇ ਆਪਣੇ ਇਸ ਸਾਥੀ ਜੇ ਜ਼ਰੀਏ ਹੀ ਆਪਣੇ ਬਚਾਅ ਲਈ 2 ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਸ ਨੇ ਉਸ ਸਮੇਂ ਵੀ ਕਿਹਾ ਸੀ ਕਿ ਉਕਤ ਆਦਮੀ ਸਿੱਧੂ ਮੂਸੇਵਾਲਾ ਦਾ ਕਰੀਬੀ ਸੀ। ਸੂਤਰਾਂ ਦੀ ਮੰਨੀਏ ਤਾਂ ਪੀੜਤਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਹੈ। ਸੀਸੀਟੀਵੀ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਪੂਰਾ ਮੂੰਹ ਲਪੇਟ ਕੇ ਘਰ ਦੀ ਰੇਕੀ ਕਰਦਾ ਨਜ਼ਰ ਆ ਰਿਹਾ ਹੈ।

ਪਿਛਲੇ ਦਿਨੀਂ ਸ੍ਰੀ ਮੁਕਤਸਰ ਸਾਹਿਬ ‘ਚ ਲਗਾਤਾਰ ਵਟਸਐਪ ਕਾਲਾਂ ‘ਤੇ ਧਮਕੀਆਂ ਮਿਲਣ ਵਾਲੇ ਵਿਅਕਤੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਖਾਸਾ ਦੱਸਿਆ ਜਾਂਦਾ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ ਅਤੇ ਨਾਲ ਹੀ ਸੀਸੀਟੀਵੀ ਫੁਟੇਜ ਵੀ ਦਿੱਤੀ ਹੈ, ਜਿਸ ਵਿੱਚ ਇੱਕ ਸ਼ੱਕੀ ਪੂਰਾ ਮੂੰਹ ਢੱਕ ਕੇ ਘਰ ਦੀ ਰੇਕੀ ਕਰਦਾ ਨਜ਼ਰ ਆ ਰਿਹਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

error: Content is protected !!