ਵਿਰੋਧ ਤੋਂ ਬਾਅਦ ਕੇਂਦਰ ਦੀ ਸਫਾਈ; ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ ਨਹੀਂ ਲਾਈ ਕੋਈ ਜੀਐੱਸਟੀ, ਆਪ ਹੀ ਭਰ’ਤਾ ਟੈਕਸ…

ਵਿਰੋਧ ਤੋਂ ਬਾਅਦ ਕੇਂਦਰ ਦੀ ਸਫਾਈ; ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ ਨਹੀਂ ਲਾਈ ਕੋਈ ਜੀਐੱਸਟੀ, ਖੁਦ ਹੀ ਭਰਿਆ ਟੈਕਸ…

ਚੰਡੀਗੜ੍ਹ (ਵੀਓਪੀ ਬਿਊਰੋ) ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੀਆਂ ਸਰਾਵਾਂ ਉੱਤੇ ਲਾਏ 12 ਫੀਸਦੀ ਤਕ ਦੇ ਜੀਐੱਸਟੀ ਤੋਂ ਬਾਅਦ ਕੇਂਦਰ ਸਰਕਾਰ ਦਾ ਹਰ ਪਾਸੇ ਵਿਰੋਧ ਹੋ ਰਿਹਾ ਸੀ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸਫਾਈ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਧੀਨ ਦਰਬਾਰ ਸਾਹਿਬ ਦੀਆਂ ਤਿੰਨ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਉਹਨਾਂ ਨੇ ਅੰਮ੍ਰਿਤਸਰ ‘ਚ ਦਰਬਾਰ ਸਾਹਿਬ ਦੀ ਸਰਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਕੋਈ ਵੀ ਨੋਟਿਸ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ।

ਜਾਣਕਾਰੀ ਮਿਲੀ ਹੈ ਕਿ ਸੈਂਟਰ ਬੋਰਡ ਆਫ ਇਨਡਰੈਕਟ ਟੈਕਸ ਐਂਡ ਕਸਟਮ (ਸੀਬੀਆਈਸੀ) ਨੇ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀਆਂ ਇਨਾਂ ‘ਤੇ ਕੋਈ ਜੀਐੱਸਟੀ ਨਹੀਂ ਲਗਾਇਆ ਗਿਆ ਹੈ ਅਤੇ ਨਾ ਹੀ ਟੈਕਸ ਭਰਨ ਲਈ ਕੋਈ ਨੋਟਿਸ ਨਹੀਂ ਭੇਜਿਆ ਗਿਆ। ਸ਼ਾਇਦ ਉਹਨਾਂ ਨੇ ਖੁਦ ਹੀ ਜੀਐੱਸਟੀ ਜਮ੍ਹਾਂ ਕਰਵਾ ਦਿੱਤਾ ਹੋਵੇ।  ਇਸ ਵਿੱਚ ਇੱਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਦੁਆਰਾ ਕਮਰਿਆਂ ਦੇ ਕਿਰਾਏ ਨੂੰ ਜੀਐਸਟੀ ਤੋਂ ਛੋਟ ਦਿੰਦੀ ਹੈ। ਜਿੱਥੇ ਕਮਰੇ ਲਈ ਚਾਰਜ ਕੀਤੀ ਗਈ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੈ।

ਸੀਬੀਆਈਸੀ ਨੇ ਕਿਹਾ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐੱਸਟੀ ਦਾ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ 3 ਸਰਾਵਾਂ ਹਨ ਗੁਰੂ ਗੋਬਿੰਦ ਸਿੰਘ ਐੱਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਉਹਨਾਂ ਨੇ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਦੂਜੇ ਪਾਸੇ ਸੰਸਦ ਮੈਂਬਰ ਰਾਘਵ ਚੱਢਾ ਨੇ ਕੱਲ੍ਹ ਇਸ ਸਬੰਧੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਆਗੂ ਹਰਜੀਤ ਗਰੇਵਾਲ ਅਤੇ ਸੁਖਪਾਲ ਸਰਾਂ ਵੀ ਇਸ ਦੇ ਖ਼ਿਲਾਫ਼ ਸਨ।

error: Content is protected !!