ਪੰਜਾਬ ਸਰਕਾਰ ਤੋਂ ਬਾਅਦ ਹੁਣ ਚੋਣ ਕਮਿਸ਼ਨ ਦੇ ਨਿਸ਼ਾਨੇ ‘ਤੇ ਸਾਧੂ ਸਿੰਘ ਧਰਮਸੌਤ, ਨਾਮਜ਼ਦਗੀ ਭਰਨ ਸਮੇਂ ਕੀਤਾ ਸੀ ਇਹ ਘਪਲਾ…

ਪੰਜਾਬ ਸਰਕਾਰ ਤੋਂ ਬਾਅਦ ਹੁਣ ਚੋਣ ਕਮਿਸ਼ਨ ਦੇ ਨਿਸ਼ਾਨੇ ‘ਤੇ ਸਾਧੂ ਸਿੰਘ ਧਰਮਸੌਤ, ਨਾਮਜ਼ਦਗੀ ਭਰਨ ਸਮੇਂ ਕੀਤਾ ਸੀ ਇਹ ਘਪਲਾ…

ਚੰਡੀਗੜ੍ਹ (ਵੀਓਪੀ ਬਿਊਰੋ) ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਜੇਲ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਸ ਦੀਆਂ ਕਈ ਫਾਈਲਾਂ ਨੂੰ ਜਾਂਚ ਰਹੇ ਹਨ ਅਤੇ ਹੋਰਨਾਂ ਮਾਮਲਿਆਂ ਵਿਚ ਵੀ ਸਾਧੂ ਸਿੰਘ ਧਰਮਸੌਤ ਨੂੰ ਨਾਮਜ਼ਦ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ਪਰ ਇਸ ਦੌਰਾਨ ਹੀ ਹੁਣ ਚੋਣ ਕਮਿਸ਼ਨ ਨੇ ਵੀ ਉਹਨਾਂ ਖਿਲਾਫ ਕਾਰਵਾਈ ਦੀ ਤਿਆਰੀ ਕਰ ਲਈ ਹੈ। ਇਸ ਦੇ ਨਾਲ ਹੀ ਸਾਧੂ ਸਿੰਘ ਧਰਮਸੌਤ ਹੁਣ ਦੋਵਾਂ ਪਾਸਿਆਂ ਤੋਂ ਘੇਰੇ ਗਏ ਹਨ।

ਦਰਅਸਲ ਵਿਧਾਨ ਸਭਾ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਭਰਨ ਸਮੇਂ ਉਹਨਾਂ ਨੇ ਆਪਣੀ ਪਤਨੀ ਦੇ ਨਾਂ ਉੱਤੇ ਪਿਆ 500 ਗਜ਼ ਦਾ ਪਲਾਟ ਬਾਰੇ ਨਹੀਂ ਦੱਸਿਆ। ਇਸ ਤੋਂ ਬਾਅਦ ਜਦ ਵਿਜੀਲੈਂਸ ਵਿਭਾਗ ਨੇ ਇਸ ਦੀ ਜਾਂਚ ਕੀਤੀ ਤਾਂ ਜਾਂਤ ਦੌਰਾਨ ਇਸ ਪਲਾਟ ਦੀ ਪੁਸ਼ਟੀ ਹੋਏ ਅਤੇ ਇਸ ਤੋਂ ਬਾਅਦ ਉਹਨਾਂ ਨੇ ਇਸ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੀ ਤਾਂ ਚੋਣ ਕਮਿਸ਼ਨ ਨੇ ਇਸ ਮਾਮਲੇ ਵਿਚ ਨੋਟਿਸ ਭੇਜ ਦਿੱਤਾ ਹੈ। ਨਾਮਜ਼ਦਗੀ ਫਾਰਮ ਦੇ ਨਾਲ, ਉਨ੍ਹਾਂ ਨੂੰ ਆਪਣੀ ਸਾਰੀ ਜਾਇਦਾਦ ਦਾ ਵੇਰਵਾ ਦੇਣਾ ਜ਼ਰੂਰੀ ਸੀ। ਹਾਲਾਂਕਿ ਧਰਮਸੋਤ ਨੇ ਅਜਿਹਾ ਨਹੀਂ ਕੀਤਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਾਰਾ ਮਾਮਲਾ ਕਾਰਵਾਈ ਲਈ ਕਮਿਸ਼ਨ ਦੇ ਦਿੱਲੀ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੇ ਪੱਤਰ ਵਿੱਚ ਵਿਜੀਲੈਂਸ ਨੇ ਕਿਹਾ ਕਿ ਉਹ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੇ ਕੇਸ ਦੀ ਜਾਂਚ ਕਰ ਰਹੇ ਹਨ। ਫਿਰ ਪਤੇ ਲੱਗਾ ਕਿ ਧਰਮਸੋਤ ਦਾ 500 ਗਜ਼ ਦਾ ਪਲਾਟ ਨੰਬਰ 27 ਮੋਹਾਲੀ ਦੇ ਸੈਕਟਰ 80 ਵਿਚ ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ ਧਰਮਸੋਤ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 125ਏ ਤਹਿਤ ਜੁਰਮ ਕੀਤਾ ਹੈ।
error: Content is protected !!