ਸੁਪਰੀਮ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਨਾਂ ਸਮੇਂ ਕਿਰਪਾਨ ਨਾਲ ਰੱਖਣ ਦੀ ਇਜਾਜ਼ਤ ਦੇਣ ਖ਼ਿਲਾਫ਼ ਪਾਈ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ…

ਸੁਪਰੀਮ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਨਾਂ ਸਮੇਂ ਕਿਰਪਾਨ ਨਾਲ ਰੱਖਣ ਦੀ ਇਜਾਜ਼ਤ ਦੇਣ ਖ਼ਿਲਾਫ਼ ਪਾਈ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ…

ਵੀਓਪੀ ਬਿਊਰੋ – ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਘਰੇਲੂ ਉਡਾਣਾਂ ਵਿਚ ਸਫਰ ਕਰਨ ਦੀ ਮਿਲੀ ਪਰਮਿਸ਼ਨ ਨੂੰ ਸੁਪਰੀਮ ਕੋਰਟ ਵਿਚ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕਰ ਕੇ ਵਿਰੋਧ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।

ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਹਾਜ਼ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਪਟੀਸ਼ਨ ‘ਚ ਧਰਮ ਦੇ ਆਧਾਰ ‘ਤੇ ਕਿਸੇ ਵੀ ਚੀਜ਼ ਨੂੰ ਹਵਾਈ ਅੱਡੇ ‘ਤੇ ਲਿਜਾਣ ਤੋਂ ਰੋਕਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਹਿੰਦੂ ਸੈਨਾ ਨੇ 4 ਮਾਰਚ 2022 ਨੂੰ ਹਵਾਬਾਜ਼ੀ ਸੁਰੱਖਿਆ ਵੱਲੋਂ ਦਿੱਤੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

error: Content is protected !!