ਮੁੱਖ ਮੰਤਰੀ ਭਗਵੰਤ ਮਾਨ ਦੀ ਹੋਈ ਅਦਾਲਤ ‘ਚ ਪੇਸ਼ੀ, ਕਾਂਗਰਸ ਸਰਕਾਰ ਸਮੇਂ ਕੀਤਾ ਸੀ ਨਾਮਜ਼ਦ, ਪੜ੍ਹੋ ਕੀ ਹੈ ਮਾਮਲਾ…

ਮੁੱਖ ਮੰਤਰੀ ਭਗਵੰਤ ਮਾਨ ਦੀ ਹੋਈ ਅਦਾਲਤ ‘ਚ ਪੇਸ਼ੀ, ਕਾਂਗਰਸ ਸਰਕਾਰ ਸਮੇਂ ਕੀਤਾ ਸੀ ਨਾਮਜ਼ਦ, ਪੜ੍ਹੋ ਕੀ ਹੈ ਮਾਮਲਾ…

 

ਚੰਡੀਗੜ੍ਹ (ਵੀਓਪੀ ਬਿਊਰੋ) ਕਾਂਗਰਸ ਸਰਕਾਰ ਸਮੇਂ ਦੇ ਮਾਮਲੇ ਵਿਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਦਾਲਤ ਵਿਚ ਪੇਸ਼ ਹੋਏ। ਉਨ੍ਹਾਂ ਦੀ ਇਹ ਪੇਟੀ ਚੰਡੀਗੜ੍ਹ ਦੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ‘ਚ ਹੋਈ। ਜਾਣਕਾਰੀ ਮਿਲੀ ਹੈ ਕਿ ਅੱਜ ਸਵੇਰੇ ਕਰੀਬ 10ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਰੀ ਸੁਰੱਖਿਆ ਅਮਲੇ ਵਿਚ ਘਿਰੇ ਹੋਏ ਜਿਲ੍ਹਾ ਅਦਾਲਤ ਪਹੁੰਚੇ ਅਤੇ ਸੀ. ਜੇ. ਐੱਮ. ਅਦਾਲਤ ‘ਚ ਮਾਮਲੇ ਦੀ ਸੁਣਵਾਈ ਹੋਈ।

ਦਰਅਸਲ ਪਿਛਲੀ ਵਾਰ ਜਦੋਂ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਸੀ ਤਾਂ ਉਸ ਸਮੇਂ ਬਿਜਲੀ ਦਰਾਂ ‘ਚ ਕੀਤੇ ਵਾਧੇ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਪੁਲਿਸ ਮੁਲਾਜ਼ਮਾਂ ਦੇ ਨਾਲ ਝੜਪ ਵੀ ਹੋ ਗਈ ਸੀ, ਜਿਸ ਦੌਰਾਨ ਕਈ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ।

ਉਕਤ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ, ਹਰਪਾਲ ਚੀਮਾ ਅਤੇ ਉਸ ਸਮੇਂ ਦੇ ਕਈ ਵਿਧਾਇਕਾਂ ਅਤੇ ਮੌਜੂਦਾ ਮੰਤਰੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਬਣਾਇਆ ਗਿਆ ਸੀ ਪਿਛਲੇ ਸਾਲ ਸਤੰਬਰ ਮਹੀਨੇ ਪੁਲਿਸ ਨੇ ਸੀ. ਜੇ. ਐੱਮ. ਅਦਾਲਤ ‘ਚ ਭਗਵੰਤ ਮਾਨ ਸਮੇਤ ਹੋਰਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸੇ ਸਿਲਸਿਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਦਾਲਤ ‘ਚ ਪੇਸ਼ ਹੋਏ।

error: Content is protected !!