ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਵਿਖਾਈ ਹਰੀ ਝੰਡੀ

ਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਵਿਖਾਈ ਹਰੀ ਝੰਡੀ


ਨਵੀਂ ਦਿੱਲੀ, 6 ਅਗਸਤ (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਅੱਜ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਾਲੀ ਤਿਰੰਗਾ ਮੋਟਰ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਕੇਸਰੀ ਦਸਤਾਰਾਂ ਸਜਾ ਕੇ 750 ਤੋਂ ਜ਼ਿਆਦਾ ਬਾਈਕ ਸਵਾਰਾਂ ਨੇ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਵਿਚ ਸ਼ਮੂਲੀਅਤ ਕੀਤੀ।

ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਹਰ ਘਰ ਤਿਰੰਗਾ ਦੇ ਸੱਦੇ ਪ੍ਰਤੀ ਹੁੰਗਾਰੇ ਦੇ ਮੱਦੇਨਜ਼ਰ ਅਸੀਂ ਇਹ ਤਿਰੰਗਾ ਮੋਟਰ ਸਾਈਕਲ ਰੈਲੀ ਕੱਢਣ ਦਾ ਫੈਸਲਾ ਕੀਤਾ। ਇਹ ਮੋਟਰ ਸਾਈਕਲ ਰੈਲੀ ਤਾਲਕਟੋਰਾ ਸਟੇਡੀਅਮ ਦੇ ਮੁੱਖ ਗੇਟ ਤੋਂ ਸ਼ੁਰੂ ਹੋਈ ਤੇ ਇੰਡੀਆ ਗੇਟ ‘ਤੇ ਆ ਕੇ ਸਮਾਪਤ ਹੋਈ।


ਸਰਦਾਰ ਸਿਰਸਾ ਨੇ ਦੱਸਿਆ ਕਿ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਦਾ ਵਿਲੱਖਣ ਪੱਖ ਇਹ ਸੀ ਕਿ ਹਰ ਬਾਈਕ ਸਵਾਰ ਨੇ ਕੇਸਰੀ ਦਸਤਾਰ ਸਜਾਈ ਹੋਈ ਸੀ। ਅਜਿਹਾ ਕਰਨ ਦਾ ਮਕਸਦ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿਚ ਸਿੱਖਾਂ ਦੇ ਯੋਗਦਾਨ ਪ੍ਰਤੀ ਸਨਮਾਨ ਕਰਨਾ ਸੀ। ਉਹਨਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ ‘ਤੇ ਕੇਸਰੀ ਦਸਤਾਰਾਂ ਦਾ ਸਮੁੰਦਰ ਸੀ ਜੋ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਇਕੱਤਰ ਹੋਏ ਸਨ। ਉਹਨਾਂ ਕਿਹਾ ਕਿ ਕੇਸਰੀ ਦਸਤਾਰਾਂ ਸਜਾਉਣ ਦਾ ਫੈਸਲਾ ਇਸ ਕਰ ਕੇ ਕੀਤਾ ਗਿਆ ਕਿਉਂਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਕੇਸਰੀ ਰੰਗ ਦਿੱਤਾ ਹੈ।

ਉਹਨਾਂ ਦੱਸਿਆ ਕਿ ਆਉਂਦੇ ਦਿਨਾਂ ਵਿਚ ਦੇਸ਼ ਭਰ ਵਿਚ ਸਿੱਖਾਂ ਵੱਲੋਂ ਅਜਿਹੀਆਂ ਹੀ ਮੋਟਰ ਸਾਈਕਲ ਰੈਲੀਆਂ ਤੇ ਹੋਰ ਪ੍ਰੋਗਰਾਮ ਆਯੋਜਿਤ ਕਰ ਕੇ ਆਜ਼ਾਦੀ ਦਾ ਮਹਾਉਤਸਵ ਮਨਾਇਆ ਜਾਵੇਗਾ।

ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰੀ ਪਰਵੇਸ਼ ਵਰਮਾ ਵੀ ਹਾਜ਼ਰ ਸਨ।

ਦਿੱਲੀ ਤੋਂ ਦਿੱਲੀ ਕਮੇਟੀ ਦੇ ਮੈਂਬਰਾਂ ਸਮੇਤ ਸਿੱਖਾਂ ਨੇ ਇਸ ਤਿਰੰਗਾ ਮੋਟਰ ਸਾਈਕਲ ਰੈਲੀ ਵਿਚ ਸ਼ਮੂਲੀਅਤ ਕੀਤੀ।

error: Content is protected !!